ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀ

ਅੰਮ੍ਰਿਤਸਰ, 29 ਜਨਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਸ. ਤੇਜਿੰਦਰ ਸਿੰਘ ਪੱਡਾ ਨੇ ਟੀਮ ਐਲਾਨ ਕਰਦਿਆਂ ਕਬੱਡੀ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਜਾਰੀ ਕੀਤੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਅਤੇ ਕਬੱਡੀ ਅਕੈਡਮੀ ਰਾਹੀਂ ਖਿਡਾਰੀ ਤਿਆਰ ਕਰਨ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਮਾਰਸ਼ਲ ਆਰਟ ਗਤਕੇ ਦੀ ਸਿੱਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਵੱਲੋਂ ਹਰ ਸਾਲ ਵੱਡੀਆਂ ਮਲਾਂ ਮਾਰੀਆਂ ਜਾਂਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਇਸ ਸਾਲ ਦੇ ਆਉਣ ਵਾਲੇ ਸੈਸ਼ਨ ਲਈ ਕਬੱਡੀ ਟੀਮ ਦਾ ਅੱਜ ਐਲਾਨ ਕੀਤਾ ਗਿਆ ਹੈ, ਜੋ ਸ. ਮੇਜਰ ਸਿੰਘ ਸਹੇੜੀ ਕੋਚ ਦੀ ਨਿਗਰਾਨੀ ਹੇਠ ਮੇਜਰ ਲੀਗ ਕਬੱਡੀ ਫੈਡਰੇਸ਼ਨ ’ਚ ਖੇਡੇਗੀ। ਇਸ ਟੀਮ ਵਿਚ ਸ. ਭੁਪਿੰਦਰ ਸਿੰਘ ਭਿੰਦਾ ਮੂਲੇਵਾਲ ਨੂੰ ਕਪਤਾਨ ਅਤੇ ਸ. ਕੁਲਦੀਪ ਸਿੰਘ ਸ਼ਿਕਾਰ ਮਾਛੀਆਂ ਤੇ ਸ. ਜਰਮਨਜੀਤ ਸਿੰਘ ਬੱਲਪੁਰੀਆਂ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵਿਚ ਸ. ਅੰਮ੍ਰਿਤਪਾਲ ਸਿੰਘ ਲੰਬੜ ਮੱਲੀਆਂ, ਸ. ਮਨਪ੍ਰੀਤ ਸਿੰਘ ਟਰਪੱਲਾ, ਸ. ਸ਼ਨੀਪ੍ਰਤਾਪ ਸਿੰਘ  ਡੇਰਾ ਬਾਬਾ ਨਾਨਕ, ਸ. ਬਲਰਾਜ ਸਿੰਘ  ਬੱਲਾ ਕਠਿਆਲਾ, ਸ. ਲਵਜੀਤ ਸਿੰਘ ਕੁਹਾਲਾ, ਸ. ਸੁਖਰਾਜ ਸਿੰਘ ਰਤਨਗੜ੍ਹ, ਸ. ਜਸਪਿੰਦਰ ਸਿੰਘ ਜੱਸ, ਸ. ਕਰਮਜੀਤ ਸਿੰਘ ਲਸਾੜਾ, ਸ. ਧਰਮਪਾਲ ਸਿੰਘ ਅਵਾਨ, ਸ. ਕੁਲਜੀਤ ਸਿੰਘ ਘਰਾਚੋਂ, ਸ. ਗੁਰਪ੍ਰੀਤ ਸਿੰਘ ਮੰਗੂ, ਸ. ਗੁਰਪ੍ਰੀਤ ਸਿੰਘ ਮੰਡੀਆਂ, ਸ. ਕੰਮਲਜੀਤ ਸਿੰਘ ਲੰਬੜ, ਸ. ਗਗਨਦੀਪ ਸਿੰਘ ਡੇਰਾ ਬਾਬਾ ਨਾਨਕ, ਸ. ਲਵਪ੍ਰੀਤ ਸਿੰਘ ਗਗੂ, ਸ. ਹਰਮਨਪ੍ਰੀਤ ਸਿੰਘ ਰੋਡੇ ਤੇ ਸ. ਬਲਰਾਜ ਸਿੰਘ ਬੱਲਾ ਖੇਡਣਗੇ। ਉਨ੍ਹਾਂ ਨੌਜਵਾਨਾ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸਕੱਤਰ ਖੇਡ ਸ. ਤਜਿੰਦਰ ਸਿੰਘ ਪੱਡਾ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸਹਾਇਕ ਸੁਪਡੈਂਟ ਸ. ਸੁਰਜੀਤ ਸਿੰਘ ਰਾਣਾ ਤੇ ਕਬੱਡੀ ਖਿਡਾਰੀ ਹਾਜ਼ਰ ਸਨ।