ਅੰਮ੍ਰਿਤਸਰ, ੭ ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨਜਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੀ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਪਰਮਦੀਪ ਸਿੰਘ ਨੇ ਲਗਾਈ। ਇਸ ਮੌਕੇ ਵੱਡੀ ਗਿਣਤੀ ਵਿਚ ਪ੍ਰਮੁੱਖ ਸਿੱਖ ਸ਼ਖਸੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਮ੍ਰਿਤਕ ਸਰੀਰ ‘ਤੇ ਦੁਸ਼ਾਲੇ ਭੇਟ ਕੀਤੇ। ਪੁੱਜੀਆਂ ਸ਼ਖਸੀਅਤਾਂ ਵਿਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਜਗਤਾਰ ਸਿੰਘ ਵਧੀਕ ਹੈਡ ਗ੍ਰੰਥੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਹਰਨਾਮ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਗਿਆਨੀ ਚਰਨ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਹਰਮਿੰਦਰ ਸਿੰਘ ਗਿੱਲ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ, ਗਿਆਨੀ ਗੁਰਮੁੱਖ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਪ੍ਰਿੰ. ਸੁਖਵੰਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਸ਼ਮਸ਼ੇਰ ਸਿੰਘ ਕੋਹਰੀ, ਸ. ਜਸਪਾਲ ਸਿੰਘ ਢੱਡੇ, ਸ. ਹਰਪਾਲ ਸਿੰਘ ਰੰਧਾਵਾ ਐਸ.ਪੀ.-੩, ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ’, ਬਾਬਾ ਸਤਨਾਮ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਭਾਈ ਕੁਲਵਿੰਦਰ ਸਿੰਘ ਅਰਦਾਸੀਆ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵੱਡੀ ਗਿਣਤੀ ਰਾਗੀ, ਪ੍ਰਚਾਰਕ, ਵੱਖ ਵੱਖ ਗੁਰਦੁਆਰਿਆਂ ਦੇ ਮੈਨੇਜਰ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।