ਸ਼੍ਰੋਮਣੀ ਕਮੇਟੀ ਮੈਂਬਰਾਂ, ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 02 ਨਵੰਬਰ – ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਤਿਆਰ ਕੀਤੀਆਂ ਜਾ ਰਹੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ਵਿਰੁੱਧ ਸਥਾਨਕ ਕੋਤਵਾਲੀ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਬੀਤੇ ਕੱਲ੍ਹ ਤੋਂ ਲਗਾਏ ਗਏ ਰੋਸ ਧਰਨੇ ਦੇ ਦੂਸਰੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਨੇ ਦੀ ਅਗਵਾਈ ਕੀਤੀ, ਜਦਕਿ ਇਸ ਧਰਨੇ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰਾਨ, ਅਧਿਕਾਰੀ ਤੇ ਕਰਮਚਾਰੀ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੇ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ’ਚ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਵੱਡਾ ਜੱਥਾ ਰੋਸ ਧਰਨੇ ਵਾਲੇ ਸਥਾਨ ’ਤੇ ਪੁੱਜਾ, ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ।

ਇਸ ਮੌਕੇ ਭਾਈ ਲੌਂਗੋਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਇਤਿਹਾਸ ਨਾਲ ਛੇੜ-ਛਾੜ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਨੂੰ ਸੋਚੀ ਸਮਝੀ ਚਾਲ ਤਹਿਤ ਕੀਤੀ ਕਾਰਵਾਈ ਕਰਾਰ ਦਿੱਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਇਸ ਘਨੌਣੀ ਹਰਕਤ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸਿੱਖ ਜਗਤ ਦੀ ਮੰਗ ਹੈ ਕਿ ਜਿੰਨਾ ਚਿਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਓਨੀ ਦੇਰ ਸਿੱਖ ਪੰਥ ਦਾ ਰੋਹ ਸ਼ਾਂਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੱਖ ਇਤਿਹਾਸ ਨੂੰ ਬਦਲਣ ਦੇ ਮਾਮਲੇ ਵਿਚ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਅਤੇ ਸਿੱਖਿਆ ਮੰਤਰੀ ਦੀ ਤੁਰੰਤ ਛੁੱਟੀ ਕਰਨ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨੂੰ ਬਦਲਣਾ ਬਜਰ ਗੁਨਾਹ ਹੈ, ਜਿਸ ਨੂੰ ਸਿੱਖ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਸਜ਼ਾਵਾਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਜੋਗਿੰਦਰ ਕੌਰ, ਸ. ਗੁਰਿੰਦਰਪਾਲ ਸਿੰਘ ਗੋਰਾ, ਭਾਈ ਰਾਮ ਸਿੰਘ, ਸ. ਸੁਖਵਰਸ਼ ਸਿੰਘ ਪੰਨੂੰ, ਸ. ਜਰਨੈਲ ਸਿੰਘ ਡੋਗਰਾਵਾਲਾ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਪਰਮਜੀਤ ਸਿੰਘ ਰਾਏਪੁਰ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਨਾਮ ਸਿੰਘ ਜੱਸਲ, ਸ. ਬਲਦੇਵ ਸਿੰਘ ਕਲਿਆਣ, ਸ. ਮਲਕੀਤ ਸਿੰਘ ਚੰਗਾਲ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਕੁਲਦੀਪ ਸਿੰਘ ਤੇੜਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਜਥੇਦਾਰ ਗੁਰਲਾਲ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਸੁਖਮਿੰਦਰ ਸਿੰਘ ਨਿੱਜੀ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ ਬਾਦੀਆਂ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਜਗਜੀਤ ਸਿੰਘ ਜੱਗੀ, ਸ. ਕੁਲਬੀਰ ਸਿੰਘ ਯੋਗੀ ਅਮਰੀਕਾ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਬਾਦ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਜਸਬੀਰ ਸਿੰਘ ਮਜੀਠਾ ਰੋਡ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੇਵਾ ਪੰਥੀ ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਪ੍ਰੋਫ਼ੈਸਰ ਸੂਬਾ ਸਿੰਘ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸੁਖਵਿੰਦਰ ਸਿੰਘ ਅਗਵਾਨ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ਼ ਭਾਰੀ ਗਿਣਤੀ ਵਿਚ ਮੌਜੂਦ ਸੀ।