ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਬੁੱਧਵਾਰ, ੩੧ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੫ ਜੁਲਾਈ, ੨੦੨੬ (ਅੰਗ: ੭੦੯)


ਅੰਮ੍ਰਿਤਸਰ, 15 ਜੁਲਾਈ-
ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ. ਤੇਜਾ ਸਿੰਘ ਜੀ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ 17 ਜੁਲਾਈ 2026 ਨੂੰ ਮਨਾਈ ਜਾ ਰਹੀ ਹੈ, ਜਿਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ (ਅਕਾਲੀ ਲਹਿਰ) ਦੇ ਪ੍ਰਮੁੱਖ ਆਗੂ ਵਜੋਂ ਸਿੱਖਾਂ ਲਈ ਅਹਿਮ ਯੋਗਦਾਨ ਪਾਇਆ ਅਤੇ ਸਿੱਖ ਪੰਥ ਵਿਚ ਏਕਤਾ, ਅਨੁਸ਼ਾਸਨ ਅਤੇ ਪੰਥਕ ਚੇਤਨਾ ਨੂੰ ਮਜ਼ਬੂਤ ਕੀਤਾ। ਸ. ਕਾਹਲਵਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 17 ਜੁਲਾਈ 2026 ਨੂੰ ਸ. ਤੇਜਾ ਸਿੰਘ ਸਮੁੰਦਰੀ ਸਬੰਧੀ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਬਾਬਾ ਨਾਹਰ ਸਿੰਘ ਸਾਧਜੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਕਥਾਵਾਚਕ ਭਾਈ ਵਿਸ਼ਾਲ ਸਿੰਘ ਆਦਿ ਸ਼ਾਮਲ ਸਨ।