ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਸੋਮਵਾਰ, ੧੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੫ (ਅੰਗ: ੬੪੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 22 ਮਾਰਚ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਸ. ਕੰਵਰ ਸਿੰਘ ਤੇ ਸ. ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ। ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖ ਵਿਰਾਸਤ ਸੰਸਥਾ ਵੱਲੋਂ ਕੈਨੇਡਾ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਸ. ਕੰਵਰ ਸਿੰਘ ਨੇ ਦੱਸਿਆ ਕਿ ਸਿੱਖ ਵਿਰਾਸਤ ਸੰਸਥਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੁੰਦਿਆਂ ਕੈਨੇਡਾ ਅੰਦਰ ਅੰਮ੍ਰਿਤ ਸੰਚਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਰਾਸਤ ਸੰਸਥਾ ਵੱਲੋਂ ਵਿਦੇਸ਼ ਅੰਦਰ ਕੀਤੇ ਜਾ ਰਹੇ ਧਰਮ ਪ੍ਰਚਾਰ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਸੰਸਥਾ ਧਰਮ ਦੇ ਪ੍ਰਚਾਰ ਲਈ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ. ਕੰਵਰ ਸਿੰਘ ਤੇ ਸ. ਗੁਰਮਨਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਕੌਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।