ਮੁਲਾਜ਼ਮ ਭਲਾਈ ਫੰਡ ਤਹਿਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ ੮ ਅਪ੍ਰੈਲ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ-ਮੁਕਤ ਹੋ ਚੁੱਕੇ ਸ. ਰਣਜੀਤ ਸਿੰਘ ਤੇ ਸ. ਸੰਤੋਖ ਸਿੰਘ ਐਡੀਸ਼ਨਲ ਸਕੱਤਰ, ਸ. ਅਮਰਜੀਤ ਸਿੰਘ, ਸ. ਤਰਵਿੰਦਰ ਸਿੰਘ ਤੇ ਸ. ਪਰਮਜੀਤ ਸਿੰਘ ਮੁੰਡਾਪਿੰਡ ਮੀਤ ਸਕੱਤਰ, ਸ. ਦਲਜੀਤ ਸਿੰਘ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਸ. ਰਣਵੀਰ ਸਿੰਘ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ. ਮੰਗਤ ਸਿੰਘ ਮੁਖਤਾਰੇਆਮ ਸ਼੍ਰੋਮਣੀ ਕਮੇਟੀ, ਸ. ਸੁਖਦੇਵ ਸਿੰਘ ਗੁਰਦੁਆਰਾ ਇੰਸਪੈਕਟਰ ਧਰਮ ਪ੍ਰਚਾਰ ਕਮੇਟੀ, ਸ. ਸਵਰਨ ਸਿੰਘ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸ. ਕੇਵਲ ਸਿੰਘ ਕਲਰਕ ਧਰਮ ਪ੍ਰਚਾਰ ਕਮੇਟੀ ਤੇ ਸ. ਰਜਿੰਦਰ ਸਿੰਘ ਹੈਲਪਰ ਸ਼੍ਰੋਮਣੀ ਕਮੇਟੀ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ।ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ, ਸਿਰੋਪਾਓ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ ੩੧-੩੧ ਹਜ਼ਾਰ ਰੁਪਏ ਦੇ ਕੇ ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਸਨਮਾਨਿਤ ਕੀਤਾ।
ਵਿਦਾਇਗੀ ਪਾਰਟੀ ਸਮੇਂ ਡਾ. ਰੂਪ ਸਿੰਘ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਬਖਸ਼ਿਸ਼ ਸਦਕਾ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਨੇ ਸੰਸਥਾ ਨੂੰ ਸਮਰਪਿਤ ਹੋ ਕੇ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ-ਬ-ਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਇਨ੍ਹਾਂ ‘ਤੇ ਕਿਰਪਾ ਕਰਨ ਅਤੇ ਇਹ ਆਪਣੀ ਰਹਿੰਦੀ ਜ਼ਿੰਦਗੀ ਗੁਰੂ ਆਸ਼ੇ ਅਨੁਸਾਰ ਸਦਾ ਚੜ੍ਹਦੀ ਕਲਾ ਵਿੱਚ ਬਤੀਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਰਹਿਣ।ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਵੀ ਸੰਬੋਧਨ ਕਰਦਿਆਂ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।ਸਟੇਜ ਦੀ ਸੇਵਾ ਸ. ਮੁਖਤਿਆਰ ਸਿੰਘ ਖਜ਼ਾਨਚੀ ਨੇ ਨਿਭਾਈ।
ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਸਿਰਮਜੀਤ ਸਿੰਘ, ਸ. ਹਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਬੁੱਟਰ ਮੀਤ ਸਕੱਤਰ, ਸ. ਸਤਨਾਮ ਸਿੰਘ ਮਾਂਗਾਸਰਾਏ ਵਧੀਕ ਮੈਨੇਜਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਕਰਮਬੀਰ ਸਿੰਘ, ਸ. ਪਲਵਿੰਦਰ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।