ਅੰਮ੍ਰਿਤਸਰ, 02 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਗੁਰਦੁਆਰਾ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਸ. ਕੁਲਵਿੰਦਰ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਸਤਿੰਦਰ ਸਿੰਘ ਤੇ ਗੁਰਮੀਤ ਸਿੰਘ ਬੁੱਟਰ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ ਸਾਹਿਬ ਅਤੇ ਲੋਈ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸ. ਕੁਲਵਿੰਦਰ ਸਿੰਘ ਜੋਧਪੁਰੀ ਲਗਪਗ ੩੭ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾ ਕੇ ਸੇਵਾ ਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਕੁਲਵਿੰਦਰ ਸਿੰਘ ਨੇ ਵੱਖ-ਵੱਖ ਥਾਵਾਂ ਤੇ ਇਮਾਨਦਾਰੀ ਅਤੇ ਲਗਣ ਨਾਲ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜਮਾਂ ਨੂੰ ਆਪਣੇ ਸੀਨੀਅਰ ਦੇ ਤਜਰਬੇ ਤੋਂ ਸਿਖਣਾ ਚਾਹੀਦਾ ਹੈ ਤਾਂ ਕਿ ਉਹ ਆਪਣੇ ਕੰਮ ਵਿਚ ਪਰਪੱਕ ਹੋ ਸਕਣ। ਇਸ ਮੌਕੇ ਸ. ਸਤਨਾਮ ਸਿੰਘ ਚੀਫ-੮੫, ਸ. ਜਗਦੀਸ਼ ਸਿੰਘ ਚੀਫ-੮੫, ਸ. ਮਨਪ੍ਰੀਤ ਸਿੰਘ ਤੇ ਸ. ਯਾਦਵਿੰਦਰ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।