ਅੰਮ੍ਰਿਤਸਰ, ੩੦ ਅਪ੍ਰੈਲ – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ‘ਚ ਅਕਾਊਂਟਸ ਕਲਰਕ ਵਜੋਂ ਸੇਵਾਵਾਂ ਨਿਭਾ ਰਹੇ ਸ. ਗੁਰਦੀਪ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਚੀਫ ਅਕਾਊਂਟੈਂਟ ਸ. ਜਸਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਅਤੇ ਲੋਈ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ. ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਸ. ਗੁਰਦੀਪ ਸਿੰਘ ਕਰੀਬ ੧੯ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾ ਕੇ ਅੱਜ ਸੇਵਾ ਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਗੁਰਦੀਪ ਸਿੰਘ ਨੇ ਵੱਖ-ਵੱਖ ਥਾਵਾਂ ਤੇ ਇਮਾਨਦਾਰੀ ਅਤੇ ਲਗਣ ਨਾਲ ਸੇਵਾ ਨਿਭਾਈ ਹੈ। ਅੱਜ ਉਹ ਸਤਿਗੁਰਾਂ ਦੀ ਅਪਾਰ ਬਖਸ਼ਿਸ਼ ਸਦਕਾ ਸੇਵਾ ਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜਮਾਂ ਨੂੰ ਆਪਣੇ ਸੀਨੀਅਰ ਦੇ ਤਜਰਬੇ ਤੋਂ ਸਿਖਣਾ ਚਾਹੀਦਾ ਹੈ ਤਾਂ ਕਿ ਉਹ ਆਪਣੇ ਕੰਮ ਵਿਚ ਪਰਪੱਕ ਹੋ ਸਕਣ।

ਇਸ ਮੌਕੇ ਸ. ਗੁਰਿੰਦਰ ਸਿੰਘ ਮਥਰੇਵਾਲ ਮੈਨੇਜਰ, ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ਼, ਸ. ਹਰਜਿੰਦਰ ਸਿੰਘ ਸਹਾਇਕ ਸੁਪ੍ਰਿਟੈਂਡੈਂਟ, ਬੀਬੀ ਸੁਖਵਿੰਦਰ ਕੌਰ, ਸ. ਮੁਖਤਾਰ ਸਿੰਘ ਕੁਹਾੜਕਾ, ਸ. ਬਖਸੀਸ਼ ਸਿੰਘ, ਸ. ਮਨਜੀਤ ਸਿੰਘ, ਸ. ਦਲਬੀਰ ਸਿੰਘ, ਸ. ਬਚਿੱਤਰ ਸਿੰਘ ਆਦਿ ਹਾਜ਼ਰ ਸਨ।