ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਰੀਓ ਓਲੰਪਿਕ ‘ਚ ਸਫਲ ਹੋ ਕੇ ਆਉਣ ਦੀ ਕੀਤੀ ਅਰਦਾਸ

5-08-2016
ਅੰਮ੍ਰਿਤਸਰ ੫ ਅਗਸਤ (        ) ਪ੍ਰਸਿੱਧ ਸ਼ੂਟਰ (ਨਿਸ਼ਾਨੇਬਾਜ) ਸ੍ਰੀ ਅਭਿਨਵ ਬਿੰਦਰਾ ਦੇ ਪਿਤਾ ਡਾ: ਅਭਿਜੀਤ ਬਿੰਦਰਾ ਤੇ ਉਨ੍ਹਾਂ ਦੀ ਮਾਤਾ ਕੰਵਰਜੀਤ ਕੌਰ ਬਿੰਦਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਸ੍ਰੀ ਅਭਿਨਵ ਦੇ ਮਾਤਾ-ਪਿਤਾ ਨਾਲ ਉਨ੍ਹਾਂ ਦੇ ਕਰੀਬੀ ਮਿੱਤਰ ਸ੍ਰ: ਤੇਜਬੰਸ ਸਿੰਘ ਜੌਹਰ ਤੇ ਉਨ੍ਹਾਂ ਦੀ ਧਰਮ ਪਤਨੀ ਨੀਨਾ ਜੌਹਰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਆਪਣੇ ਸਪੁੱਤਰ ਸ੍ਰੀ ਅਭਿਨਵ ਬਿੰਦਰਾ ਦੇ ਰੀਓ ਓਲੰਪਿਕ ਵਿੱਚ ਵਿਜੇਤਾ ਹੋ ਕੇ ਆਉਣ ਦੀ ਅਰਦਾਸ ਕੀਤੀ।ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾ ਉਪਰੰਤ ਡਾ: ਅਭਿਜੀਤ ਬਿੰਦਰਾ ਆਪਣੇ ਪ੍ਰੀਵਾਰਿਕ ਮੈਂਬਰਾਂ ਸਮੇਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਮੁੱਖ ਸਕੱਤਰ ਸ੍ਰ: ਹਰਚਰਨ ਸਿੰਘ ਨੂੰ ਮਿਲਣ ਲਈ ਆਏ।
ਯਾਦ ਰਹੇ ਕਿ ਸ੍ਰੀ ਅਭਿਨਵ ਬਿੰਦਰਾ ਪਹਿਲਾ ਅਜਿਹਾ ਭਾਰਤੀ ਖਿਡਾਰੀ ਹੈ ਜਿਸ ਨੇ ੧੧੪ ਸਾਲ ‘ਚ ਪਹਿਲੀ ਵਾਰ ੨੦੦੮ ਵਿੱਚ ਬੀਜਿੰਗ ਓਲੰਪਿਕ ਖੇਡਾਂ ਦੌਰਾਨ ੧੦ ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਸੀ।ਸ੍ਰੀ ਅਭਿਨਵ ਦੇ ਪਿਤਾ ਡਾ: ਅਭਿਜੀਤ ਬਿੰਦਰਾ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਭਿਨਵ ਹਮੇਸ਼ਾ ਪੰਜਾਬ ਤੋਂ ਹੀ ਖੇਡਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੀਓ ਓਲੰਪਿਕ ਖੇਡਾਂ ੫ ਤੋਂ ੨੧ ਅਗਸਤ ਤੀਕ ਬ੍ਰਾਜੀਲ ਦੇ ਸ਼ਹਿਰ ਰੀਓ ਡੀ ਜਨੇਰੀਓ ਵਿਖੇ ਕਰਵਾਈਆਂ ਜਾ ਰਹੀਆਂ ਹਨ ਤੇ ਇਸ ਵਾਰੀ ਰੀਓ ਓਲੰਪਿਕ ਵਿੱਚ ਭਾਰਤ ਨੇ ੧੧੯ ਖਿਡਾਰੀਆਂ ਦਾ ਦਲ ਭੇਜਿਆ ਹੈ।ਉਨ੍ਹਾਂ ਦੱਸਿਆ ਕਿ ਭਾਰਤੀ ਖੇਡ ਦਲ ਦੇ ਝੰਡਾ ਬਰਦਾਰ ਓਲੰਪਿਕ ਖੇਡਾਂ ਸੋਨ ਤਗਮਾ ਜੇਤੂ ਨਿਸ਼ਾਨੇਬਾਜ ਅਭਿਨਵ ਬਿੰਦਰਾ ਨੂੰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਅੱਜ ਮੈਂ ਆਪਣੀ ਸੁਪਤਨੀ ਤੇ ਰਿਸ਼ਤੇਦਾਰਾਂ ਸਮੇਤ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੇ ਭਾਰਤ ਦੇ ਪੰਜਾਬ ਦੇ ਸਪੂਤ ਅਭਿਨਵ ਬਿੰਦਰਾ ਦੀ ਕਾਮਯਾਬੀ ਦੀ ਅਰਦਾਸ ਕਰਨ ਲਈ ਆਇਆ ਹਾਂ।ਉਨ੍ਹਾਂ ਕਿਹਾ ਕਿ ਕੇਵਲ ਅਭਿਨਵ ਬਿੰਦਰਾ ਹੀ ਨਹੀਂ ਬਲਕਿ ਭਾਰਤ ਦੇ ਹਰ ਰਾਜ ਤੋਂ ਗਏ ਖਿਡਾਰੀ ਦੀ ਕਾਮਯਾਬੀ ਦੀ ਅਰਦਾਸ ਕਰਕੇ ਚੱਲਿਆ ਹਾਂ ਤਾਂ ਕਿ ਭਾਰਤ ਦੇ ਇਹ ਸਪੂਤ ਕਾਮਯਾਬੀ ਦੀਆਂ ਮੰਜ਼ਿਲਾਂ ਨੂੰ ਛੂਹ ਕੇ ਆਪਣੇ ਦੇਸ਼ ਦਾ ਨਾਮ ਸਾਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਣ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਨੇ ਸ੍ਰੀ ਅਭਿਨਵ ਬਿੰਦਰਾ ਦੇ ਪਿਤਾ ਡਾ: ਅਭਿਜੀਤ ਬਿੰਦਰਾ ਉਨ੍ਹਾਂ ਦੀ ਧਰਮ ਪਤਨੀ ਬੀਬੀ ਕੰਵਰਜੀਤ ਕੌਰ ਤੇ ਉਨ੍ਹਾਂ ਦੇ ਨਾਲ ਆਏ ਸ੍ਰ: ਤੇਜਬੰਸ ਸਿੰਘ ਜੌਹਰ ਤੇ ਉਨ੍ਹਾਂ ਦੀ ਧਰਮ ਪਤਨੀ ਨੀਨਾ ਜੌਹਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਸ੍ਰੀ ਅਭਿਨਵ ਬਿੰਦਰਾ ਤੇ ਉਨ੍ਹਾਂ ਦੇ ਨਾਲ ਰੀਓ ਓਲੰਪਿਕ ਵਿੱਚ ਗਏ ਹਰ ਖਿਡਾਰੀ ਨੂੰ ਕਾਮਯਾਬੀ ਬਖਸ਼ਣ।