ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਬੁੱਧਵਾਰ, ੭ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੨ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ, 29 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।