ਅੰਮ੍ਰਿਤਸਰ 2 ਮਾਰਚ (      ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿੱਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜੂਨ 2016 ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 15 ਮਾਰਚ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂ ਜੂਨ 2016 ‘ਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਵਿਚੋਂ ਕਿਸੇ ਇਕ ਦੀ ਫੋਟੋ ਕਾਪੀ ਸਮੇਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 15 ਮਾਰਚ 2016 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਵਾਸਤੇ ਉਨ੍ਹਾਂ ਦੇ ਪਾਸਪੋਰਟ ਲਿਸਟ ‘ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਸਮੇਂ ਸਿਰ ਭੇਜੇ ਜਾ ਸਕਣ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58, 59 ਅਤੇ ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।