ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 16 ਜਨਵਰੀ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਬਘੇਲ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਭਲਕੇ ਸਜਾਏ ਜਾਣਗੇ ਜਲੌ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਭਲਕੇ 17 ਜਨਵਰੀ ਨੂੰ ਜਲੌ ਸਜਾਏ ਜਾਣਗੇ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ ਅਤੇ ਕਵੀ ਦਰਬਾਰ ਵੀ ਹੋਵੇਗਾ। ਰਾਤ ਸਮੇਂ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।