ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

44ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ

ਅੰਮ੍ਰਿਤਸਰ 3 ਸਤੰਬਰ (      )  ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਸ਼ਾਮ ੮ ਵਜੇ ਤੋਂ ਦੇਰ ਰਾਤ ੧ ਵਜੇ ਤੱਕ ਚੱਲੇ ਇਸ ਗੁਰਮਤਿ ਸਮਾਗਮ ਵਿੱਚ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਪੰਥ ਪ੍ਰਸਿੱਧ ਰਾਗੀ ਭਾਈ ਇੰਦਰਜੀਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਇਕਬਾਲ ਸਿੰਘ ਤੇ ਭਾਈ ਬਲਵਿੰਦਰ ਸਿੰਘ ਲੋਪੋ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕੁਲਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਡਾ. ਗੁਰਿੰਦਰ ਸਿੰਘ ਬਟਾਲਾ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਆਦਿ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
 ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਪੰਚਮ ਪਾਤਸ਼ਾਹ ਨੇ ਸਾਡੇ ‘ਤੇ ਬਹੁਤ ਵੱਡਾ ਪਰਉਪਕਾਰ ਕੀਤਾ ਹੈ ਜਿਨ੍ਹਾਂ ਸਾਨੂੰ ਸਿੱਖਾਂ, ਭਗਤਾਂ ਤੇ ਭੱਟਾਂ ਦੀ ਬਾਣੀ ਇਕੱਤਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿੱਚ ਬਖਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਈਏ।ਉਨ੍ਹਾਂ ਕਿਹਾ ਕਿ ਸਤਿਗੁਰੂ ਨੇ ਸਾਨੂੰ ਸਾਬਤ ਸਰੂਤ ਰਹਿਣ ਦਾ ਹੁਕਮ ਕੀਤਾ ਹੈ ਇਸ ਲਈ ਕੇਸਾਂ ਦੀ ਸੰਭਾਲ ਵਾਸਤੇ ਸੁੰਦਰ ਦਸਤਾਰਾਂ ਸਜਾਓ ਅਤੇ ਨਸ਼ਿਆਂ ਦਾ ਤਿਆਗ ਕਰੋ।ਉਨ੍ਹਾਂ ਕਿਹਾ ਕਿ ਕਿਸੇ ਵੀ ਦੇਹਧਾਰੀ ਕੋਲੋਂ ਕੁਝ ਵੀ ਪ੍ਰਾਪਤ ਨਹੀਂ ਹੋਣਾ ਸਿੱਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਹੀ ਪੂਰਨ ਨਿਸ਼ਚਾ ਰੱਖਣਾ ਚਾਹੀਦਾ ਹੈ।ਇਸ ਮੌਕੇ ਸਟੇਜ ਦੀ ਸੇਵਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਤੇ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਨਿਭਾਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਤੇ ਸ. ਰਘੁਬੀਰ ਸਿੰਘ ਮੈਨੇਜਰ, ਸ. ਬਘੇਲ ਸਿੰਘ, ਸ. ਲਖਬੀਰ ਸਿੰਘ ਡੋਗਰ ਤੇ ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਸ. ਦਰਸ਼ਨ ਸਿੰਘ ਮੀਤ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।