ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਸੋਮਵਾਰ, ੨੩ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੫ ਮਈ, ੨੦੨੫ (ਅੰਗ: ੬੨੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਅੰਮ੍ਰਿਤਸਰ, 11 ਅਪ੍ਰੈਲ:
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਗ੍ਰੰਥੀ ਭਾਈ ਗੁਰਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਗੁਰਸੇਵਕ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਹਾਜਰ ਸਨ।