ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

logoਅੰਮ੍ਰਿਤਸਰ: 11 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ‘ਗੁਰੂ ਕੇ ਮਹਿਲ’ ਸ੍ਰੀ ਅੰਮ੍ਰਿਤਸਰ ਵਿਖੇ 16 ਦਸੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ੧੫ ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ ੧੨ ਵਜੇ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ, ਜੋ ਸਰਾਂ ਗੁਰੂ ਰਾਮਦਾਸ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੌਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ੧੬ ਦਸੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਸਵੇਰੇ ੮ ਤੋਂ ੯ ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਮੁੱਖ ਵਾਕ ਦੀ ਕਥਾ ਹੋਵੇਗੀ।੯ ਤੋਂ ੨ ਵਜੇ ਤੀਕ ਸਕੂਲਾਂ ਦੇ ਬੱਚੇ ਤੇ ਬੀਬੀਆਂ ਦੇ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਪਰੰਤ ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਭਾਈ ਪਰਮਿੰਦਰ ਸਿੰਘ, ਭਾਈ ਰਜਿੰਦਰ ਸਿੰਘ ਬੱਗਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣੇ ਵਾਲੇ, ਬੀਬੀ ਸੁਖਮਨੀਪ੍ਰੀਤ ਕੌਰ ਤੇ ਬੀਬੀ ਜਸਜੀਤ ਕੌਰ ਕੋਟ ਖਾਲੜਾ, ਬੀਬੀ ਹਰਸਿਮਰਨ ਕੌਰ ਖਾਲਸਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਤੇ ਅਮਰੀਕਨ ਸਿੰਘਾਂ ਦਾ ਜਥਾ ਮੀਰੀ-ਪੀਰੀ ਅਕੈਡਮੀ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਅਕਾਲ ਪੁਰਖ ਦੇ ਉਪਦੇਸ਼ ਨਾਲ ਜੋੜਿਆ ਜਾਵੇਗਾ।
ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮ ‘ਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।