ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 10 ਅਪ੍ਰੈਲ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ, ਜਦਕਿ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਮੀਤ ਸਕੱਤਰ ਸ. ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਾ ਸਿੰਘ, ਗੁਰਦੁਆਰਾ ਗੁਰੂ ਕੇ ਮਹਿਲ ਦੇ ਗ੍ਰੰਥੀ ਭਾਈ ਗੁਰਸੇਵਕ ਸਿੰਘ ਹੀ ਹਾਜ਼ਰ ਹੋਏ।
ਦੱਸਣਯੋਗ ਹੈ ਕਿ ਅਗਲੇ ਵਰ੍ਹੇ ਨੌਵੇਂ ਪਾਤਸ਼ਾਹ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ ਜਾਣਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸ਼ਤਾਬਦੀ ਨੂੰ ਲੈ ਕੇ ਪੂਰਾ ਸਾਲ ਕੀਤੇ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਇਸ ਸਾਲ ਪ੍ਰਕਾਸ਼ ਪੁਰਬ ਮੌਕੇ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰੰਤੂ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸਰਕਾਰ ਵੱਲੋਂ ਲਗਾਏ ਕਰਫਿਊ ਕਾਰਨ ਸਾਰੇ ਧਾਰਮਿਕ ਸਮਾਗਮ ਸੰਕੋਚ ਦਿੱਤੇ ਗਏ ਹਨ। ਇਸੇ ਤਹਿਤ ਹੀ ਅੱਜ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਵੀ ਕੁਝ ਸੀਨੀਅਰ ਅਧਿਕਾਰੀ ਹੀ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ 12 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਵੀ ਕੁਝ ਅਹੁਦੇਦਾਰ ਹੀ ਸ਼ਾਮਲ ਹੋਣਗੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌ ਵੀ ਸਜਣਗੇ।