ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੭ ਜੂਨ, ੨੦੨੬ (ਅੰਗ: ੭੯੬)


ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ


ਅੰਮ੍ਰਿਤਸਰ, 7 ਅਪ੍ਰੈਲ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਭਾਈ ਪ੍ਰੇਮ ਸਿੰਘ, ਗ੍ਰੰਥੀ ਭਾਈ ਗੁਰਸੇਵਕ ਸਿੰਘ ਤੇ ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।