ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਵਿਸ਼ਵ ਦੇ ਵਿਦਵਾਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਵਿਸ਼ੇਸ਼ ਮਹੱਤਵ ਦਿੱਤਾ- ਡਾ. ਮੁਹੱਬਤ ਸਿੰਘ

ਅੰਮ੍ਰਿਤਸਰ, ੦੮ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਵਿਸ਼ੇਸ਼ ਲੈਕਚਰ ਲੜੀ ਤਹਿਤ ਅੱਜ ਦੂਸਰਾ ਲੈਕਚਰ ਕਰਵਾਇਆ ਗਿਆ। ‘ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ਵਾਂ ਪ੍ਰਕਾਸ਼ ਪੁਰਬ ਕਿਵੇਂ ਮਨਾਈਏ’ ਸਿਰਲੇਖ ਹੇਠ ਡਾ. ਮੁਹੱਬਤ ਸਿੰਘ ਨੇ ਸਿੱਖ ਕੌਮ ਨੂੰ ਇਸ ਮਹਾਨ ਪੁਰਬ ਸਬੰਧੀ ਵਿਸ਼ੇਸ਼ ਯਤਨ ਕਰਨ ਅਤੇ ਪ੍ਰੋਗਰਾਮ ਉਲੀਕਣ ਦੇ ਸੁਝਾਅ ਦਿੱਤੇ। ਡਾ. ਮੁਹੱਬਤ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਤੋਂ ਸਾਰੇ ਧਰਮਾਂ ਦੇ ਵਿਦਵਾਨ ਅਤੇ ਲੋਕ ਬੇਹੱਦ ਪ੍ਰਭਾਵਤ ਹਨ ਅਤੇ ਵਿਸ਼ਵ ਦੇ ਸਕਾਲਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਵਿਸ਼ੇਸ਼ ਮਹੱਤਵ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਮੇਂ ਬੱਚਿਆਂ, ਨੌਜੁਆਨਾਂ, ਬਜ਼ੁਰਗਾਂ ਭਾਵ ਹਰ ਵਰਗ ਦੀਆਂ ਸੰਗਤਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਦਰਸਾਉਂਦਾ ਸਾਹਿਤ ਛਾਪ ਕੇ ਵੱਡੀ ਗਿਣਤੀ ਵਿਚ ਵੰਡਣਾ ਚਾਹੀਦਾ ਹੈ। ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਦੀ ਰੌਸ਼ਨੀ ਵਿਚ ਸਮਾਜਿਕ ਕੁਰੀਤੀਆਂ ਅਤੇ ਸਮੱਸਿਆਵਾਂ ਦੇ ਹੱਲ ਵੀ ਸੁਝਾਉਣੇ ਚਾਹੁੰਦੇ ਹਨ, ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ।
ਇਸ ਮੌਕੇ ਵਿਸ਼ੇਸ਼ ਤੌਰ ”ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਪੁਰਾਤਨ ਪ੍ਰੰਪਰਾਵਾਂ ਨੂੰ ਕਾਇਮ ਰੱਖਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਲੈਕਚਰ ਲੜੀ ਕਾਰਗਰ ਉਪਰਾਲਾ ਹੈ। ਉਨ੍ਹਾਂ ਸਿੱਖ ਸਕਾਲਰਾਂ ਨੂੰ ਪ੍ਰੇਰਣਾ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਲਿਖਤਾਂ ਲਿਖੀਆਂ ਜਾਣ, ਤਾਂ ਜੋ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਵੱਧ ਤੋਂ ਵੱਧ ਫੈਲ ਸਕੇ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ੫੫੦ਵਾਂ ਪ੍ਰਕਾਸ਼ ਪੁਰਬ ਸਿੱਖ ਜਗਤ ਲਈ ਇਕ ਇਤਿਹਾਸਕ ਮੌਕਾ ਹੈ, ਜਿਸ ਨੂੰ ਸਿੱਖੀ ਪ੍ਰਚਾਰ ਲਈ ਇਕ ਮਾਧਿਅਮ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਿਤਾਬਾਂ ਤਿਆਰ ਕਰਨ ਦੇ ਨਾਲ ਨਾਲ ਧਰਮ ਪ੍ਰਚਾਰ ਲਹਿਰ ਨੂੰ ਵੀ ਇਸੇ ਉੱਤੇ ਹੀ ਕੇਂਦਰਿਤ ਕੀਤਾ ਗਿਆ ਹੈ ਅਤੇ ਸੰਗਤਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਸਹਿਯੋਗ ਕਰਨ। ਇਸ ਤੋਂ ਇਲਾਵਾ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਕਾਲਰ ਸ. ਰਾਜਵਿੰਦਰ ਸਿੰਘ ਜੋਗਾ ਅਤੇ ਪ੍ਰੋਫ਼ੈਸਰ ਮਨਜੀਤ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਸ. ਸਿਮਰਜੀਤ ਸਿੰਘ ਕੰਗ ਮੀਤ ਸਕੱਤਰ, ਡਾ. ਰਣਜੀਤ ਕੌਰ ਪੰਨਵਾਂ ਸਕਾਲਰ, ਪ੍ਰੋਫ਼ੈਸਰ ਜਗਦੀਸ਼ ਸਿੰਘ ਨਾਦ ਪ੍ਰਗਾਸ, ਸ. ਸਤਿੰਦਰ ਸਿੰਘ ਫੂਲਪੁਰ ਸੰਪਾਦਕ ਗੁਰਮਤਿ ਪ੍ਰਕਾਸ਼, ਪ੍ਰੋਫ਼ੈਸਰ ਅਮਰਜੀਤ ਕੌਰ, ਬੀਬੀ ਮਨਮੋਹਨ ਕੌਰ ਇੰਚਾਰਜ, ਬੀਬੀ ਗੁਰਮੀਤ ਕੌਰ ਸਕਾਲਰ, ਬੀਬੀ ਕਿਰਨਦੀਪ ਕੌਰ ਸਕਾਲਰ, ਸ. ਅਰਮਨਜੀਤ ਸਿੰਘ ਸਕਾਲਰ ਆਦਿ ਮੌਜੂਦ ਸਨ।