ਅੰਮ੍ਰਿਤਸਰ, 24  ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ ੨੦੧੭ ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਸਬੰਧੀ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ ੩੧ ਅਗਸਤ ੨੦੧੭ ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।