ਅੰਮ੍ਰਿਤਸਰ 6 ਨਵੰਬਰ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਹੋਰਨਾਂ ਨੇ ਸਾਂਝੇ ਤੌਰ ‘ਤੇ ਦਿੱਤੇ। ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ, ਕਾਰਸੇਵਾ ਵਾਲੇ ਮਹਾਂਪੁਰਖਾਂ, ਹੋਟਲ ਮਾਲਕਾਂ, ਬੈਂਕ ਅਧਿਕਾਰੀਆਂ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਜਿਥੇ ਸੰਗਤਾਂ ਦੀ ਰਿਹਾਇਸ਼ ਲਈ ਹੋਟਲ ਮਾਲਕਾਂ ਵੱਲੋਂ ੨੦੦ ਤੋਂ ਵੱਧ ਕਮਰੇ ਦਿੱਤੇ ਗਏ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਵੱਖ-ਵੱਖ ਸਭਾ-ਸੁਸਾਇਟੀਆਂ ਤੇ ਬੈਂਕਾਂ ਵੱਲੋਂ ਲੰਗਰਾਂ, ਰਿਹਾਇਸ਼, ਹੋਰਡਿੰਗ ਬੋਰਡਾਂ ਸਮੇਤ ਹੋਰ ਸੇਵਾਵਾਂ ਵਿਚ ਭਰਵਾਂ ਸਹਿਯੋਗ ਦਿੱਤਾ ਗਿਆ। ਇਸ ਸਹਿਯੋਗ ਲਈ ਉਨ੍ਹਾਂ ਸਭ ਦਾ ਹਾਰਦਿਕ ਤੌਰ ‘ਤੇ ਧੰਨਵਾਦ ਕੀਤਾ ਤੇ ਅੱਗੋਂ ਵੀ ਇਸੇ ਤਰ੍ਹਾਂ ਭਰਵੇਂ ਸਹਿਯੋਗ ਦੀ ਆਸ ਕੀਤੀ। ਇਸ ਸਨਮਾਨ ਸਮਾਰੋਹ ਦੌਰਾਨ ਪ੍ਰਕਾਸ਼ ਪੁਰਬ ਮੌਕੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਕੁਝ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਗੁਰਪੁਰਬ ਸਮੇਂ ਇਸੇ ਤਰ੍ਹਾਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਸਨਮਾਨ ਲਈ ਧੰਨਵਾਦ ਵੀ ਕੀਤਾ। ਸਨਮਾਨਿਤ ਸ਼ਖ਼ਸੀਅਤਾਂ ਵਿਚ ਕਾਰਸੇਵਾ ਭੂਰੀਵਾਲਿਆਂ ਵੱਲੋਂ ਬਾਬਾ ਅਵਤਾਰ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਵੱਲੋਂ ਬਾਬਾ ਸਤਨਾਮ ਸਿੰਘ, ਬੀਬੀ ਕੌਲਾਂ ਭਲਾਈ ਕੇਂਦਰ ਵੱਲੋਂ ਸ. ਹਰਵਿੰਦਰਪਾਲ ਸਿੰਘ, ਸ. ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਸ. ਜਗਜੀਤ ਸਿੰਘ ਖ਼ਾਲਸਾ, ਵੱਖ-ਵੱਖ ਬੈਂਕਾ ਦੇ ਮੈਨੇਜਰ, ਸ. ਗੁਰਮੇਲ ਸਿੰਘ ਘਈ, ਸ. ਗੁਰਦੀਪ ਸਿੰਘ ਸਲੂਜਾ, ਸ. ਸੁਰਜੀਤ ਸਿੰਘ, ਸ. ਸੁਰਿੰਦਰ ਸਿੰਘ ਪ੍ਰਧਾਨ ਹੋਟਲ ਐਸੋਸੀਏਸ਼ਨ, ਸ. ਹਰਜਿੰਦਰ ਸਿੰਘ ਮੱਤੇਵਾਲ, ਬੀਬੀ ਪਰਮਜੀਤ ਕੌਰ ਪਿੰਕੀ, ਰਾਣਾ ਪਲਵਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮ ਸ਼ਾਮਲ ਸਨ।
ਇਸ ਮੌਕੇ ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਗੁਰਬਚਨ ਸਿੰਘ ਲੇਹਲ, ਸ. ਸਤਿੰਦਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਸਤਨਾਮ ਸਿੰਘ ਸੁਪ੍ਰਿੰਟੈਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਪਰਮਜੀਤ ਸਿੰਘ, ਸ. ਦਰਸ਼ਨ ਸਿੰਘ, ਸ. ਜਗਤਾਰ ਸਿੰਘ, ਸ. ਗੁਰਾ ਸਿੰਘ, ਸ. ਹਰਪ੍ਰੀਤ ਸਿੰਘ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ ਤੇ ਸ. ਗੁਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਰਿਆੜ ਆਦਿ ਹਾਜ਼ਰ ਸਨ।