2-3ਅੰਮ੍ਰਿਤਸਰ 1 ਅਗਸਤ (     ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਭੱਠੀਆਂ ਬਣਾਉਣ ਦੀ ਸੇਵਾ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿੱਚ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸੰਤ ਬਾਬਾ ਲਾਭ ਸਿੰਘ ਤੇ ਬਾਬਾ ਹਰਭਜਨ ਸਿੰਘ ਭਲਵਾਨ ਨੇ ਕੀਤੀ।ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ।
1-5ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਲਾਭ ਸਿੰਘ ਤੇ ਬਾਬਾ ਹਰਭਜਨ ਸਿੰਘ ਭਲਵਾਨ ਨੂੰ ਸੇਵਾ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਦੇ ਘਰ ਦੀ ਸੇਵਾ ਕਿਸੇ ਕਰਮਾ ਭਾਗਾਂ ਵਾਲਿਆਂ ਨੂੰ ਹੀ ਮਿਲਦੀ ਹੈ ਤੇ ਨਿਮਰਤਾ ਅਤੇ ਸਹਿਜ ਭਾਵ ਨਾਲ ਕੀਤੀ ਸੇਵਾ ਥਾਂਇ ਪੈਂਦੀ ਹੈ।ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਸੰਗਤਾਂ ਦੇ ਸਹਿਯੋਗ ਨਾਲ ਇਸ ਸੇਵਾ ਨੂੰ ਮੁਕੰਮਲ ਕਰ ਲਿਆ ਜਾਵੇਗਾ।ਉਪਰੰਤ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
 ਇਸ ਮੌਕੇ ਸ. ਰਘਬੀਰ ਸਿੰਘ ਮੰਡ ਮੈਨੇਜਰ, ਸ. ਲਖਬੀਰ ਸਿੰਘ ਵਧੀਕ ਮੈਨੇਜਰ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਸੁਬੇਗ ਸਿੰਘ, ਬਾਬਾ ਮੇਜਰ ਸਿੰਘ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।