ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਵੀਰਵਾਰ, ੨੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੮ ਮਈ, ੨੦੨੫ (ਅੰਗ: ੬੭੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ
ਅੰਮ੍ਰਿਤਸਰ, 13 ਮਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ।
ਛੇਵੇਂ ਪਾਤਸ਼ਾਹ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ। ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜਾਲਮ ਹਕੂਮਤ ਵਿਰੁੱਧ ਚਾਰ ਜੰਗਾਂ ਜਿੱਤੀਆਂ ਅਤੇ ਸੰਸਾਰ ਦੇ ਲੋਕਾਂ ਨੂੰ ਦੱਸਿਆ ਕਿ ਹੱਕ ਸੱਚ ਲਈ ਮਜ਼ਬੂਤ ਹਕੂਮਤ ਨੂੰ ਵੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਜਿਊਣਾ ਹਰ ਸਿੱਖ ਦਾ ਫ਼ਰਜ਼ ਹੈ, ਇਸ ਲਈ ਹਰ ਸਿੱਖ ਗੁਰਮਤਿ ਦੀ ਰਹਿਣੀ ਦਾ ਧਾਰਨੀ ਬਣੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ. ਹਰਪਾਲ ਸਿੰਘ ਜੱਲਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਪਰਮਜੀਤ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਇੰਚਾਰਜ ਸ. ਹਰਭਿੰਦਰ ਸਿੰਘ ਸਿੱਖ ਮਿਸ਼ਨ ਜੰਮੂ ਤੇ ਹੋਰ ਮੌਜੂਦ ਸਨ।