ਅੰਮ੍ਰਿਤਸਰ, 06 ਮਾਰਚ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ ਨੂੰ ਸੇਵਾਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਡਾ. ਰੂਪ ਸਿੰਘ ਨੇ ਆਪਣੀਆਂ ਲਿਖੀਆਂ ਧਾਰਮਿਕ ਪੁਸਤਕਾਂ ਦਾ ਸੈੱਟ ਵੀ ਸ. ਭੂਰਾਕੋਹਨਾ ਨੂੰ ਦਿੱਤਾ। ਇਸ ਮੌਕੇ ਡਾ. ਰੂਪ ਸਿੰਘ ਨੇ ਸ. ਹਰਜਿੰਦਰ ਸਿੰਘ ਭੂਰਾਕੋਹਨਾ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਤਨ-ਮਨ ਨਾਲ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਇਨ੍ਹਾਂ ਵੱਲੋਂ ਸਮਰਪਣ ਭਾਵਨਾ ਨਾਲ ਨਿਭਾਈਆਂ ਸੇਵਾਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਨੀ ਚਾਹੀਦੀ ਹੈ। ਡਾ. ਰੂਪ ਸਿੰਘ ਨੇ ਸ. ਹਰਜਿੰਦਰ ਸਿੰਘ ਭੂਰਾਕੋਹਨਾ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਵਿਖੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਵੀ ਸ. ਹਰਜਿੰਦਰ ਸਿੰਘ ਭੂਰਾਕੋਹਨਾ ਅਤੇ ਸ. ਸਰੂਪ ਸਿੰਘ ਐਡੀਸ਼ਨਲ ਮੈਨੇਜਰ ਨੂੰ ਸੇਵਾਮੁਕਤ ਹੋਣ ‘ਤੇ ਸਨਮਾਨਿਤ ਕੀਤਾ ਅਤੇ ਇਨ੍ਹਾਂ ਦੋਹਾਂ ਦੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਸਤਨਾਮ ਸਿੰਘ, ਸ. ਲਖਬੀਰ ਸਿੰਘ, ਸ. ਸੁਖਬੀਰ ਸਿੰਘ, ਸ. ਬਘੇਲ ਸਿੰਘ, ਸ. ਪਰਉਪਕਾਰ ਸਿੰਘ, ਸ. ਸਰਬਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।