ਹਲਕਾ ਕਾਦੀਆਂ, ਫ਼ਤਹਿਗੜ੍ਹ ਚੂੜ੍ਹੀਆਂ ਤੇ ਅਜਨਾਲਾ ਦੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 19 ਮਈ-
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸੰਗਤਾਂ ਵੱਲੋਂ ਵੱਡੀ ਮਾਤਰਾ ਵਿਚ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਗਈਆਂ। ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ ਤੋਂ ਸ. ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ 100 ਟੀਨ ਘਿਓ ਅਤੇ 25 ਕੁਇੰਟਲ ਖੰਡ ਲੈ ਕੇ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰੂ ਘਰਾਂ ਦੇ ਲੰਗਰਾਂ ਲਈ ਰਸਦਾਂ ਤੇ ਮਾਇਆ ਭੇਟ ਕਰਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰੋਜ਼ਾਨਾ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਕਣਕ ਅਤੇ ਹੋਰ ਰਸਦਾਂ ਲੈ ਕੇ ਪੁੱਜ ਰਹੀਆਂ ਹਨ। ਇਹ ਸੰਗਤ ਵੱਲੋਂ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਹੈ। ਉਨ੍ਹਾਂ ਲੰਗਰਾਂ ਲਈ ਰਸਦਾਂ ਲੈ ਕੇ ਪੁੱਜ ਰਹੀਆਂ ਸਮੂਹ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਗੁਰਦੁਆਰਾ ਯਾਦਗਾਰ ਸ਼ਹੀਦਾਂ ਅਗਵਾਨ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਗਵਾਨ, ਸ. ਗੁਰਨਾਮ ਸਿੰਘ ਜੱਸਲ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾੋਕਹਨਾ, ਮੈਨੇਜਰ ਸ. ਮੁਖਤਾਰ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਵੀ ਮੌਜੂਦ ਸਨ।
ਇਸੇ ਦੌਰਾਨ ਨੌਜੁਆਨ ਆਗੂ ਸ. ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ 764 ਕੁਇੰਟਲ 29 ਕਿਲੋ ਕਣਕ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਭੇਟ ਕੀਤੀ ਗਈ। ਇਸੇ ਤਰ੍ਹਾਂ ਹਲਕਾ ਅਜਨਾਲਾ ਤੋਂ ਵੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜੋਧ ਸਿੰਘ ਸਮਰਾ, ਸ. ਅਮਰੀਕ ਸਿੰਘ ਵਿਛੋਆ, ਸ. ਕੁਲਦੀਪ ਸਿੰਘ ਤੇੜਾ ਸੰਗਤਾਂ ਸਮੇਤ ਲੰਗਰ ਲਈ 4 ਟਰਾਲੀਆਂ ਕਣਕ ਲੈ ਕੇ ਪੁੱਜੇ। ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ, ਸ. ਸੁਖਬੀਰ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। 
ਇਸ ਮੌਕੇ ਸ. ਪ੍ਰੇਮ ਸਿੰਘ ਘੁੰਮਣ, ਸ. ਸਰਬਜੀਤ ਸਿੰਘ ਕੌਸਲਰ, ਸ. ਗੁਰਦਿਲਬਾਗ ਸਿੰਘ ਮਾਹਲ, ਸ. ਹਰਪ੍ਰੀਤ ਸਿੰਘ ਮਾਹਲ, ਸ. ਗੁਰਬਿੰਦਰ ਸਿੰਘ ਮਾਹਲ, ਸ. ਗੁਰਪ੍ਰੀਤ ਸਿੰਘ ਭੰਗੂ, ਸ. ਜਗਰੂਪ ਸਿੰਘ, ਸ. ਗਗਨਦੀਪ ਸਿੰਘ, ਸ੍ਰੀ ਸੌਰਭ ਬੱਬਰ, ਸ. ਮਨਪ੍ਰੀਤ ਸਿੰਘ, ਸ. ਜਤਿੰਦਰਪਾਲ ਸਿੰਘ ਭਾਟੀਆ ਆਦਿ ਮੌਜੂਦ ਸਨ।