ਅੰਮ੍ਰਿਤਸਰ, ੦੧ ਫ਼ਰਵਰੀ
ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਭਾਈ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਏ ਮੁਲਾਜ਼ਮ ਭਾਈ ਜਗਤਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਨੇ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਗੁਰੂ ਘਰ ਵਿਖੇ ਸੇਵਾ ਚੰਗੇ ਭਾਗਾਂ ਨਾਲ ਪ੍ਰਾਪਤ ਹੁੰਦੀ ਹੈ। ਉਨ੍ਹਾਂ ਜਿਥੇ ਸੇਵਾ ਮੁਕਤ ਹੋਏ ਭਾਈ ਜਗਤਾਰ ਸਿੰਘ ਵੱਲੋਂ ੨੦ ਸਾਲ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਸ. ਕੁਲਵੰਤ ਸਿੰਘ ਰੰਧਾਵਾ, ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਸਤਿਬੀਰ ਸਿੰਘ ਸਾਬਕਾ ਸਕੱਤਰ ਨੇ ਵੀ ਸ. ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਸ. ਨਿਸ਼ਾਨ ਸਿੰਘ ਤੇ ਸ. ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸ. ਕੁਲਵੰਤ ਸਿੰਘ, ਸ. ਜੋਗਿੰਦਰ ਸਿੰਘ ਤੇ ਸ. ਸਤਬੀਰ ਸਿੰਘ, ਸ. ਬਲਬੀਰ ਸਿੰਘ, ਸ. ਰਾਜ ਸਿੰਘ, ਸ. ਪਲਵਿੰਦਰ ਸਿੰਘ ਡੰਡੀ, ਸ. ਗੁਰਚਰਨ ਸਿੰਘ, ਸ. ਚਰਨਜੀਤ ਸਿੰਘ ਖ਼ਜ਼ਾਨਚੀ, ਸ. ਗੁਰਚਰਨ ਸਿੰਘ ਸਾਬਕਾ ਮੀਤ ਸਕੱਤਰ, ਸ. ਜੇਠਾ ਸਿੰਘ, ਸ. ਅਨੂਪ ਸਿੰਘ, ਸ. ਸ਼ੇਰ ਸਿੰਘ, ਸ. ਗੁਰਮੁਖ ਸਿੰਘ, ਸ. ਜਸਵੰਤ ਸਿੰਘ ਬਾਪੂ, ਸ. ਮਹਿੰਦਰ ਸਿੰਘ ਸ਼ਹਿਰੀ ਆਦਿ ਹਾਜਰ ਸਨ।