ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੫ (ਅੰਗ: ੯੪੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ
ਅੰਮ੍ਰਿਤਸਰ, 24 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿਭਾਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦਿਆਂ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਰਿਵਾਰਾਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ। ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਕਰਤਾਰ ਸਿੰਘ, ਸ. ਮੇਜਰ ਸਿੰਘ, ਸ. ਰਾਜਵਿੰਦਰ ਸਿੰਘ ਜੋਗਾ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫ਼ਰਵਾਲ, ਸ. ਸੁਰਜੀਤ ਸਿੰਘ ਬਰਨਾਲਾ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਬੀਬੀ ਰਵਿੰਦਰ ਕੌਰ ਲਾਇਬ੍ਰੇਰੀਅਨ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆ, ਪ੍ਰਚਾਰਕ ਭਾਈ ਸਤਵੰਤ ਸਿੰਘ ਤੋਂ ਇਲਾਵਾ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ, ਗਿਆਨੀ ਮੱਸਾ ਸਿੰਘ, ਗਿਆਨੀ ਪ੍ਰਤਾਪ ਸਿੰਘ, ਸ. ਜਸਬੀਰ ਸਿੰਘ, ਸ. ਸਤਨਾਮ ਸਿੰਘ, ਬੀਬੀ ਮਨਜੀਤ ਕੌਰ, ਸ. ਰਾਜਦੀਪ ਕੌਰ, ਸ. ਗੁਰਤੇਜ ਸਿੰਘ, ਸ. ਬਲਜੀਤ ਸਿੰਘ, ਡਾ. ਹਰਦਿਆਲ ਸਿੰਘ, ਸ. ਕਰਨੈਲ ਸਿੰਘ, ਸ. ਅਵਤਾਰ ਸਿੰਘ ਖ਼ਾਲਸਾ, ਸ. ਓਂਕਾਰ ਸਿੰਘ, ਸ. ਬ੍ਰਿਜਪਾਲ ਸਿੰਘ, ਸ. ਅਮਜੀਤ ਸਿੰਘ, ਸ. ਮਹਿੰਦਰ ਸਿੰਘ, ਡਾ. ਗੁਰਪ੍ਰਤਾਪ ਸਿੰਘ, ਸ. ਗੁਰਪ੍ਰਕਾਸ਼ ਸਿੰਘ, ਬੀਬੀ ਬਲਬੀਰ ਕੌਰ, ਸ. ਹਰਦਿਆਲ ਸਿੰਘ ਸੰਧੂ, ਸ. ਕਰਨੈਲ ਸਿੰਘ ਸੰਧੂ, ਬੀਬੀ ਸੁਖਵਿੰਦਰ ਕੌਰ, ਬੀਬੀ ਹਰਜਿੰਦਰ ਕੌਰ ਆਦਿ ਮੌਜੂਦ ਸਨ।