ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਐਤਵਾਰ, ੨੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੪ ਮਈ, ੨੦੨੫ (ਅੰਗ: ੬੮੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 16 ਫ਼ਰਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਵੀ ਮੌਜੂਦ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਭਾਵੇਂ ਪਹਿਲਾਂ ਹੀ ਸੂਚਨਾ ਕੇਂਦਰ ਸਥਾਪਤ ਹੈ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਵੱਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਪਰ ਹੋਰਨਾਂ ਦੇਸਾਂ ਦੀ ਸੰਗਤ ਨੂੰ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਹਾਇਤਾ ਕੇਂਦਰ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਕਾਰਜ ਕਰੇਗਾ, ਜਿਸ ਤੋਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਾਹਾ ਪ੍ਰਾਪਤ ਕਰ ਸਕੇਗੀ। ਇਥੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ, ਇਥੇ ਸਥਿਤ ਹੋਰਨਾਂ ਅਸਥਾਨਾਂ, ਲੰਗਰ, ਸਰਾਵਾਂ ਤੇ ਹੋਰ ਲੋੜੀਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ, ਸ. ਜਤਿੰਦਰ ਸਿੰਘ ਆਦਿ ਮੌਜੂਦ ਸਨ।