ਅੰਮ੍ਰਿਤਸਰ ੨੧ ਮਾਰਚ (           ) ਸ੍ਰੀ ਪੋਲਾ ਭਾਸਕਰ ਆਈ ਏ ਐਸ, ਸੀ.ਓ. ਤਿਰੂਮਾਲਾ ਤਿਰੂਪਤੀ ਦੇਵਾਸਤਨਾਮ (ਟੀ.ਟੀ.ਡੀ) ਟਰੱਸਟ ਆਂਧਰਾ ਪ੍ਰਦੇਸ਼ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦਾ ਆਨੰਦ ਮਾਣਿਆ।ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾ ਵਿੱਚ ਸਥਿਤ ਇਤਿਹਾਸਕ ਅਸਥਾਨਾਂ ਬਾਰੇ ਜਾਣਕਾਰੀ ਦਿੱਤੀ।ਸ੍ਰੀ ਪੋਲਾ ਭਾਸਕਰ ਨੇ ਆਪਣੇ ਪਰਿਵਾਰ ਨਾਲ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਵੀ ਛੱਕਿਆ।
ਉਪਰੰਤ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸ੍ਰੀ ਪੋਲਾ ਭਾਸਕਰ ਤੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਧਾਰਮਿਕ ਪੁਸਤਕਾਂ ਦਾ ਸੈਟ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ੍ਰੀ ਪੋਲਾ ਭਾਸਕਰ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਏ ਹਨ ਜਿਥੇ ਆ ਕੇ ਮਨ ਨੂੰ ਅਲੌਕਿਕ ਸ਼ਾਂਤੀ ਮਿਲੀ ਹੈ।ਉਨ੍ਹਾਂ ਮਾਨਯੋਗ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕਰਨ ‘ਤੇ ਤਹਿ ਦਿਲੋਂ ਧੰਨਵਾਦ ਵੀ ਕੀਤਾ।ਇਸ ਮੌਕੇ ਸ. ਬਘੇਲ ਸਿੰਘ ਵਧੀਕ ਮੈਨੇਜਰ ਤੇ ਸ. ਸ਼ਹਿਬਾਜ ਸਿੰਘ ਆਦਿ ਹਾਜ਼ਰ ਸਨ।