7-01-2016-2ਅੰਮ੍ਰਿਤਸਰ 7 ਜਨਵਰੀ (       ) ਸ੍ਰੀ ਰਮੇਸ਼ਵਰ ਸੰਘਾ ਮੈਂਬਰ ਪਾਰਲੀਮੈਂਟ ਕੈਨੇਡਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਪਰਕਰਮਾ ਕਰਦੇ ਸਮੇਂ ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਤੋਂ ਵੱਖ-ਵੱਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਸੂਚਨਾ ਕੇਂਦਰ ਵਿਖੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਸ੍ਰੀ ਰਮੇਸ਼ਵਰ ਸੰਘਾ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਗੱਲਬਾਤ ਦੌਰਾਨ ਸ੍ਰੀ ਰਮੇਸ਼ਵਰ ਸੰਘਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਤੇ ਰੂਹਾਨੀਅਤ ਦਾ ਕੇਂਦਰ ਹੈ।ਉਨ੍ਹਾਂ ਕਿਹਾ ਕਿ ਮੈਂ ਧੰਨਤਾਯੋਗ ਹਾਂ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਅਪਾਰ ਕ੍ਰਿਪਾ ਨਾਲ ਮੈਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਸ ਮੌਕੇ ਸ੍ਰੀ ਮਨੋਜ ਅਰੋੜਾ ਕੌਂਸਲਰ ਜਲੰਧਰ, ਸ. ਸਰਬਜੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ ਤੇ ਸ. ਹਰਭਜਨ ਸਿੰਘ ਆਦਿ ਮੌਜੂਦ ਸਨ।