ਅੰਮ੍ਰਿਤਸਰ, 26 ਦਸੰਬਰ

          ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ . ਕੁਲਵਿੰਦਰ ਸਿੰਘ ਰਮਦਾਸ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ . ਕੁਲਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ, ਉਥੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਹੀਦਾਂ ਨੂੰ ਸ਼ਰਧਾ ਅਰਪਣ ਕਰਨ ਲਈ ਨਤਮਸਤਕ ਹੁੰਦੀਆਂ ਹਨ ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਦਿਹਾੜਾ ਸੰਗਤਾਂ ਦੀਆਂ ਭਾਵੁਕਤਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਸੰਗਤਾਂ ਅੰਦਰ ਵੈਰਾਗ ਦੀ ਭਾਵਨਾ ਹੁੰਦੀ ਹੈ ਅਜਿਹੇ ਮੌਕੇ ਹੁੱਲੜਬਾਜ਼ੀ ਕਰਕੇ ਮਾਹੌਲ ਨੂੰ ਖਰਾਬ ਕਰਨਾ ਬਰਦਾਸ਼ਤ ਕਰਨਯੋਗ ਨਹੀਂ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੋਈ ਵੀ ਅਜਿਹੀ ਹਰਕਤ ਨਾ ਕੀਤੀ ਜਾਵੇ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ