2ਅੰਮ੍ਰਿਤਸਰ : 1 ਜੁਲਾਈ (        ) ਸ੍ਰ: ਅਮਰਜੀਤ ਸਿੰਘ ਮੀਤ ਸਕੱਤਰ ਤੇ ਸ੍ਰ: ਸੁਖਵੰਤ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ ਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਸਮੇਂ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸੇਵਾ ਮੁਕਤੀ ਦਾ ਸਮਾਂ ਹਰ ਕਿਸੇ ਤੇ ਆਉਂਦਾ ਹੈ, ਪਰ ਆਪਣੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੀਤੀ ਸੇਵਾ ਨਾਲ ਜਿੱਥੇ ਦਫ਼ਤਰ ਦਾ ਨਾਮ ਉੱਚਾ ਹੁੰਦਾ ਹੈ, ਓਥੇ ਸੇਵਾ ਮੁਕਤ ਹੋਣ ਵਾਲੇ ਅਧਿਕਾਰੀ ਮਾਨ-ਸਨਮਾਨ ਨਾਲ ਸੇਵਾ ਮੁਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰ: ਅਮਰਜੀਤ ਸਿੰਘ ਮੀਤ ਸਕੱਤਰ ਸੇਵਾ ਮੁਕਤ ਤਾਂ ਹੋ ਰਹੇ ਹਨ ਪਰ ਉਨ੍ਹਾਂ ਵੱਲੋਂ ਕੀਤੀਆਂ ਸੇਵਾਵਾਂ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰ: ਅਮਰਜੀਤ ਸਿੰਘ ਨੇ ਤਕਰੀਬਨ ੩੮ ਸਾਲ ਸੇਵਾ ਕੀਤੀ ਜਿਸ ਵਿਚੋਂ ੨੯ ਸਾਲ ਟਰੱਸਟ ਬ੍ਰਾਂਚ ਵਿਖੇ ਹੀ ਸੇਵਾ ਨਿਭਾਉਂਦੇ ਰਹੇ। ਇਹ ਉਨ੍ਹਾਂ ਦੀ ਕਾਬਲੀਅਤ ਦਾ ਹੀ ਨਤੀਜਾ ਸੀ ਕਿ ਉਨ੍ਹਾਂ ਦਾ ਹੋਰ ਕੋਈ ਤੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰ: ਸੁਖਵੰਤ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਨੇ ਵੀ ਆਪਣੇ ਜਿੰਮੇ ਲੱਗੀ ਹਰ ਸੇਵਾ ਨੂੰ ਦਿਆਨਤਦਾਰੀ, ਲਗਨ ਤੇ ਮਿਹਨਤ ਨਾਲ ਨਿਭਾਇਆ। ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀਆਂ ਨੂੰ ਪੁਰਾਣਿਆਂ ਕੋਲੋਂ ਤਜਰਬਾ ਹਾਸਿਲ ਕਰਕੇ ਆਪਣੇ ਕੰਮ ਕਾਰ ਵਿੱਚ ਪਰਪੱਕ ਹੋਣਾ ਚਾਹੀਦਾ ਹੈ। ਉਕਤ ਦੋਵਾਂ ਅਧਿਕਾਰੀਆਂ ਨੂੰ ਭਾਈ ਮਨਜੀਤ ਸਿੰਘ ਮੈਂਬਰ, ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ ਤੇ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ, ਲੋਈ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ੍ਰ: ਹਰਭਜਨ ਸਿੰਘ ਮਨਾਵਾਂ, ਡਾ: ਪਰਮਜੀਤ ਸਿੰਘ ਸਰੋਆ, ਸ੍ਰ: ਪ੍ਰਤਾਪ ਸਿੰਘ, ਸ੍ਰ: ਰਣਜੀਤ ਸਿੰਘ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਸੁਲੱਖਣ ਸਿੰਘ ਤੇ ਸ੍ਰ: ਗੁਰਿੰਦਰ ਸਿੰਘ ਮੈਨੇਜਰ, ਸ੍ਰ: ਪਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ, ਸ੍ਰ: ਸੰਤੋਖ ਸਿੰਘ, ਸ੍ਰ: ਤਰਵਿੰਦਰ ਸਿੰਘ, ਸ੍ਰ: ਬਲਵਿੰਦਰ ਸਿੰਘ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ੍ਰ: ਹਰਜੀਤ ਸਿੰਘ ਲਾਲੂ ਘੁੰਮਣ ਮੀਤ ਸਕੱਤਰ, ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਹਰਜੀਤ ਸਿੰਘ ਇੰਚਾਰਜ, ਸ੍ਰ: ਹਰਜਿੰਦਰ ਸਿੰਘ ਭੂਰਾਕੋਹਨਾ ਵਧੀਕ ਮੈਨੇਜਰ, ਸ੍ਰ: ਮੇਜਰ ਸਿੰਘ ਮੈਨੇਜਰ ਬਾਬਾ ਬਕਾਲਾ ਅਤੇ ਹੋਰ ਸਟਾਫ਼ ਹਾਜ਼ਰ ਸੀ।