ਸ੍ਰ: ਸਤਬੀਰ ਸਿੰਘ ਸਕੱਤਰ ਤੇ ਸ੍ਰ: ਹਰਮਿੰਦਰ ਸਿੰਘ ਮੀਤ ਸਕੱਤਰ ਦੀਆਂ ਸੇਵਾਵਾਂ ਸੁਨਹਿਰੀ ਅੱਖਰਾਂ ਵਿੱਚ ਲਿਖੀਆਂ ਗਈਆਂ ਹਨ- ਬਾਦਲ/ਭੌਰ

ਅੰਮ੍ਰਿਤਸਰ : 28 ਫਰਵਰੀ (      ) ਸ੍ਰ: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਸ੍ਰ: ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਸੇਵਾ ਮੁਕਤੀ ਤੇ  ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮਾਗਮ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਜ਼ਰ ਹੋਣਾ ਸੀ ਪਰੰਤੂ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਕਾਰਣ ਹਾਜ਼ਰ ਨਹੀਂ ਹੋ ਸਕੇ। ਇਸ ਸਮੇਂ  ਉਨ੍ਹਾਂ ਵੱਲੋਂ ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਨੇ ਬੋਲਦਿਆਂ ਕਿਹਾ ਕਿ ਸ੍ਰ: ਸਤਬੀਰ ਸਿੰਘ ਨੇ ਆਪਣਾ ਸਫ਼ਰ ਬਤੌਰ ਸਟੈਨੋ ਟਾਈਪਿਸਟ ਤੋਂ ਸ਼ੁਰੂ ਕੀਤਾ ਤੇ ਫਿਰ ਚੀਫ਼ ਅਕਾਊਂਟੈਂਟ, ਚੀਫ਼ ਗੁਰਦੁਆਰਾ ਇੰਸਪੈਕਟਰ, ਇੰਟਰਨਲ ਆਡੀਟਰ, ਇੰਚਾਰਜ ਧਰਮ ਪ੍ਰਚਾਰ ਕਮੇਟੀ, ਇੰਚਾਰਜ ਅਮਲਾ, ਇੰਚਾਰਜ ਗੁਰਮਤਿ ਪ੍ਰਕਾਸ਼, ਮੀਤ ਸਕੱਤਰ, ਐਡੀ: ਸਕੱਤਰ ਤੇ ਹੁਣ ਬਤੌਰ ਸਕੱਤਰ ਧਰਮ ਪ੍ਰਚਾਰ ਕਮੇਟੀ ਤੋਂ ਸੇਵਾ ਮੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੀ ੩੬ ਸਾਲ ੭ ਮਹੀਨੇ ੧੭ ਦਿਨ ਦੀ ਸਰਵਿਸ ਦੌਰਾਨ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ਤੇ ਰਹਿਣਾ ਸ੍ਰ: ਸਤਬੀਰ ਸਿੰਘ ਦੀ ਸਖ਼ਤ ਮਿਹਨਤ, ਲਗਨ ਤੇ ਪਾਰਦਰਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਸਤਬੀਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਦਾ ਸਕੱਤਰ ਰਹਿੰਦੇ ਹੋਏ ਧਰਮ ਪ੍ਰਚਾਰ ਲਹਿਰ ਨੂੰ ਬੁਲੰਦੀਆਂ ਤੱਕ ਪਹੁੰਚਾਇਆ। ਉਨ੍ਹਾਂ ਦਸਤਾਰ ਮੁਕਾਬਲੇ ਕਰਵਾ ਕੇ ਅਤੇ ਗੁਰਮਤਿ ਸਿਖਲਾਈ ਕੈਂਪ ਲਗਵਾ ਕੇ ਭੁੱਲੇ ਭਟਕੇ ਸਿੱਖ ਨੌਜਵਾਨਾ ਨੂੰ ਸਾਬਤ ਸੂਰਤ ਬਨਣ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਵਾਲੇ ਬਨਣ ਵੱਲ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ੍ਰ: ਸਤਬੀਰ ਸਿੰਘ ਨੇ ੧੯੮੪ ਦੇ ਬਲਿਊ ਸਟਾਰ ਅਪ੍ਰੇਸ਼ਨ ਸਮੇਂ ਜੋਧ ਪੁਰ ਜ਼ੇਲ੍ਹ ‘ਚ ਬੰਦ ਸਿੰਘਾਂ ਦੇ ਕੇਸਾਂ ਦੀ ਬਾਖੂਬੀ ਪੈਰਵਾਈ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਾਡੇ ਵਿਚੋਂ ਇਕ ਪਾਰਸ ਵਿਦਾਇਗੀ ਲੈ ਕੇ ਜਾ ਰਿਹਾ ਹੈ ਜਿਸ ਦਾ ਘਾਟਾ ਸ਼ਾਇਦ ਹੀ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸਖਸ਼ੀਅਤਾਂ ਦੀਆਂ ਸੇਵਾਵਾਂ ਸੁਨਹਿਰੀ ਅੱਖਰਾਂ ਵਿੱਚ ਲਿਖੀਆਂ ਗਈਆਂ ਹਨ। 

ਸ੍ਰ: ਬਾਦਲ ਤੇ ਸ੍ਰ: ਭੌਰ ਨੇ ਕਿਹਾ ਕਿ ਸ੍ਰ: ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੀਫ਼ ਅਕਾਊਂਟੈਂਟ, ਇੰਟਰਨਲ ਆਡੀਟਰ, ਸੁਪ੍ਰਿੰਟੈਂਡੈਂਟ ਤੇ ਮੀਤ ਸਕੱਤਰ ਦੇ ਮਹੱਤਵਪੂਰਨ ਅਹੁਦਿਆਂ ਤੇ ਰਹਿੰਦੇ ਹੋਏ ਇਕ ਮੀਲ ਪੱਥਰ ਸਥਾਪਿਤ ਕੀਤਾ। ਉਨ੍ਹਾਂ ਕਿਹਾ ਕਿ ਬਾਕੀ ਮੁਲਾਜਮਾਂ ਨੂੰ ਵੀ ਆਪਣੇ ਇਨ੍ਹਾਂ ਦੋਵਾਂ ਸੀਨੀਅਰ ਅਧਿਕਾਰੀਆਂ ਤੋਂ ਸੇਧ ਲੈ ਕੇ ਆਪਣੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਅੱਗੇ ਵਧਣਾ ਚਾਹੀਦਾ ਹੈ ਤੇ ਗੁਰੂ-ਘਰ ਦੀ ਸੇਵਾ ਨਿਮਾਣੇ ਬਣ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਭ ਵੱਡੇ ਭਾਗਾਂ ਵਾਲੇ ਹੋ ਕਿ ਤੁਹਾਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੀ ਸੇਵਾ ਕਰਨ ਦਾ ਸੁਭਾਗ ਮੌਕਾ ਪ੍ਰਾਪਤ ਹੋਇਆ ਹੈ।

ਸ੍ਰ: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਆਪਣੇ ਵੱਲੋਂ ਤੇ ਸ੍ਰ: ਹਰਮਿੰਦਰ ਸਿੰਘ ਮੀਤ ਸਕੱਤਰ ਵੱਲੋਂ ਮਾਣਯੋਗ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੂਨੀਅਰ ਮੀਤ ਪ੍ਰਧਾਨ ਸ੍ਰ: ਕੇਵਲ ਸਿੰਘ ਬਾਦਲ, ਸ੍ਰ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ੍ਰ: ਰਾਮ ਸਿੰਘ ਮੈਂਬਰ, ਸ੍ਰ: ਕਸ਼ਮੀਰ ਸਿੰਘ ਬਰਿਆਰ ਤੇ ਸ੍ਰ: ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ, ਸਮੂਹ ਸਕੱਤਰ ਸਾਹਿਬਾਨ, ਐਡੀ: ਸਕੱਤਰ ਸਾਹਿਬਾਨ, ਮੀਤ ਸਕੱਤਰ ਸਾਹਿਬਾਨ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਸ੍ਰ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਬਾਖੂਬੀ ਨਿਭਾਈ।

ਇਸ ਉਪਰੰਤ ਸ੍ਰ: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਸ੍ਰ: ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ੍ਰ: ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਕਸ਼ਮੀਰ ਸਿੰਘ ਬਰਿਆਰ ਤੇ ਸ੍ਰ: ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਸਕੱਤਰ , ਸ੍ਰ: ਜੋਗਿੰਦਰ ਸਿੰਘ ਤੇ ਸ੍ਰ: ਤਰਲੋਚਨ ਸਿੰਘ ਸਾਬਕਾ ਸਕੱਤਰ ਸਾਹਿਬਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਐਡੀ: ਸਕੱਤਰ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ, ਮੀਤ ਸਕੱਤਰ ਸਾਹਿਬਾਨ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਸਾਹਿਬ ਤੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ, ਸ੍ਰ: ਗੁਰਿੰਦਰ ਸਿੰਘ ਤੇ ਸ੍ਰ: ਸੁਲੱਖਣ ਸਿੰਘ ਭੰਗਾਲੀ ਨੇ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਤਸਵੀਰ, ਬਾਹਰਲੇ ਗੁਰਦੁਆਰਾ ਸਾਹਿਬਾਨ ਦੇ ਸਮੂਹ ਮੈਨੇਜਰ ਸਾਹਿਬਾਨ ਅਤੇ ਸਮੂਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਕੇਵਲ ਸਿੰਘ, ਸ੍ਰ: ਰਣਜੀਤ ਸਿੰਘ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ: ਮਹਿੰਦਰ ਸਿੰਘ ਆਹਲੀ ਐਡੀ: ਸਕੱਤਰ, ਸ੍ਰ: ਸਤਿੰਦਰ ਸਿੰਘ ਮੀਤ ਸਕੱਤਰ (ਨਿਜੀ ਸਹਾਇਕ) ਪ੍ਰਧਾਨ ਸਾਹਿਬ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ, ਸ੍ਰ: ਸਕੱਤਰ ਸਿੰਘ, ਸ੍ਰ: ਸੁਖਦੇਵ ਸਿੰਘ ਤਲਵੰਡੀ ਸ੍ਰ: ਬਿਜੈ ਸਿੰਘ, ਸ੍ਰ: ਭੂਪਿੰਦਰ ਸਿੰਘ, ਸ੍ਰ: ਸੰਤੋਖ ਸਿੰਘ, ਸ੍ਰ: ਜਗਜੀਤ ਸਿੰਘ, ਸ੍ਰ: ਜਸਵਿੰਦਰ ਸਿੰਘ ਦੀਨਪੁਰ ਤੇ ਸ੍ਰ: ਜਗੀਰ ਸਿੰਘ ਮੀਤ ਸਕੱਤਰ, ਸ੍ਰ: ਸਤਨਾਮ ਸਿੰਘ ਤੇ ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ੍ਰ: ਅਮਰਜੀਤ ਸਿੰਘ, ਸ੍ਰ: ਤਰਵਿੰਦਰ ਸਿੰਘ, ਸ੍ਰ: ਸੁਖਬੀਰ ਸਿੰਘ, ਸ੍ਰ: ਮਨਿੰਦਰ ਮੋਹਨ ਸਿੰਘ, ਸ੍ਰ: ਜਸਵਿੰਦਰ ਸਿੰਘ ਦੀਪ, ਸ੍ਰ: ਬਲਵਿੰਦਰ ਸਿੰਘ ਮਹੰਤ, ਸ੍ਰ: ਸੁਖਬੀਰ ਸਿੰਘ, ਸ੍ਰ: ਪਰਮਿੰਦਰ ਸਿੰਘ, ਸ੍ਰ: ਕਰਮਬੀਰ ਸਿੰਘ, ਸ੍ਰ: ਹਰਿੰਦਰਪਾਲ ਸਿੰਘ ਤੇ ਸ੍ਰ: ਜਸਵਿੰਦਰ ਸਿੰਘ ਚੀਫ਼ ਅਕਾਊਂਟੈਂਟ, ਸ੍ਰ: ਬਲਵਿੰਦਰ ਸਿੰਘ ਖੈਰਾਬਾਦ, ਸ੍ਰ: ਪਰਮਦੀਪ ਸਿੰਘ, ਸ੍ਰ: ਸੁਖਦੇਵ ਸਿੰਘ ਇੰਚਾਰਜ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਸ੍ਰ: ਹਰਿੰਦਰ ਸਿੰਘ ਸੁਪਰਵਾਈਜ਼ਰ, ਸ੍ਰ: ਗੋਪਾਲ ਸਿੰਘ ਤੇ ਸ੍ਰ: ਰਜਵੰਤ ਸਿੰਘ ਇੰਟਰਨਲ ਆਡੀਟਰ ,ਸ੍ਰ: ਹਰਜਿੰਦਰ ਸਿੰਘ, ਸ੍ਰ: ਬੇਅੰਤ ਸਿੰਘ ਅਨੰਦਪੁਰੀ, ਸ੍ਰ: ਰਘਬੀਰ ਸਿੰਘ ਮੰਡ, ਸ੍ਰ: ਜਤਿੰਦਰ ਸਿੰਘ, ਸ੍ਰ: ਸਤਨਾਮ ਸਿੰਘ ਮਾਂਗਾ ਸਰਾਏਂ, ਸ੍ਰ: ਮਨਜਿੰਦਰ ਸਿੰਘ ਮੰਡ, ਸ੍ਰ: ਮਹਿੰਦਰ ਸਿੰਘ, ਸ੍ਰ: ਸੁਖਰਾਜ ਸਿੰਘ, ਸ੍ਰ: ਭੂਪਿੰਦਰ ਸਿੰਘ ਐਡੀ: ਮੈਨੇਜਰ, ਸ੍ਰ: ਪ੍ਰੀਤਪਾਲ ਸਿੰਘ ਐਲ ਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਢ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਮੌਜੂਦ ਸੀ।