ਮੁਲਾਜ਼ਮ ਭਲਾਈ ਫੰਡ ਤਹਿਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

15-09-2016
ਅੰਮ੍ਰਿਤਸਰ 15 ਸਤੰਬਰ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ-ਮੁਕਤ ਹੋ ਚੁੱਕੇ ਸ. ਭੁਪਿੰਦਰਪਾਲ ਸਿੰਘ ਤੇ ਸ. ਜਸਪਾਲ ਸਿੰਘ ਐਡੀਸ਼ਨਲ ਸਕੱਤਰ, ਸ. ਜਤਿੰਦਰ ਸਿੰਘ ਮੈਨੇਜਰ ਲੰਗਰ ਸ੍ਰੀ ਗੁਰੂ ਰਾਮਦਾਸ, ਸ. ਅਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਰਣਵੀਰ ਸਿੰਘ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ. ਗੱਜਣ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ (ਕਪੂਰਥਲਾ), ਸ. ਦਰਸ਼ਨ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਸ. ਪਰਮਜੀਤ ਸਿੰਘ ਸੁਪਰਵਾਈਜ਼ਰ, ਸ. ਜੁਗਿੰਦਰ ਸਿੰਘ ਸ/ਸੁਪਰਵਾਈਜ਼ਰ, ਸ. ਜੈਦੀਪ ਸਿੰਘ ਤੇ ਸ. ਹਰਦਿਆਲ ਸਿੰਘ ਗੁ: ਇੰਸਪੈਕਟਰ (ਸੈਕਸ਼ਨ-੮੭), ਸ. ਜਗਜੀਤ ਸਿੰਘ ਸੋਹਲ ਅਕਾਊਂਟੈਂਟ ਸ਼੍ਰੋਮਣੀ ਪ੍ਰਿੰਟਿੰਗ ਪ੍ਰੈਸ, ਸ. ਹਰਪਾਲ ਸਿੰਘ ਰੀਕਾਰਡ ਕੀਪਰ ਸੈਕਸ਼ਨ-੮੫, ਸ. ਜੋਗਿੰਦਰ ਸਿੰਘ ਕਲਰਕ ਧਰਮ ਪ੍ਰਚਾਰ ਕਮੇਟੀ, ਭਾਈ ਭਗਵਾਨ ਸਿੰਘ ਹੈਲਪਰ ਸ਼੍ਰੋਮਣੀ ਕਮੇਟੀ, ਭਾਈ ਰਣਜੀਤ ਸਿੰਘ ਸੇਵਾਦਾਰ ਸਟੇਸ਼ਨਰੀ ਬ੍ਰਾਂਚ, ਸ. ਕੁਲਵੰਤ ਸਿੰਘ ਸੇਵਾਦਾਰ ਧਰਮ ਪ੍ਰਚਾਰ ਕਮੇਟੀ, ਸ. ਰਮਜੀਤ ਸਿੰਘ ਤੇ ਸ. ਇੰਦਰਜੀਤ ਸਿੰਘ ਸੇਵਾਦਾਰ ਸ਼੍ਰੋਮਣੀ ਕਮੇਟੀ ਅਤੇ ਸ. ਜਗਦੀਸ਼ ਸਿੰਘ ਮਾਲੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ।ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਲੋਈ, ਸਿਰੋਪਾਓ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ ੩੧-੩੧ ਹਜ਼ਾਰ ਰੁਪਏ ਦੇ ਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸਨਮਾਨਿਤ ਕੀਤਾ।
   ਵਿਦਾਇਗੀ ਪਾਰਟੀ ਸਮੇਂ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਬਖਸ਼ਿਸ਼ ਸਦਕਾ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਨੇ ਸੰਸਥਾ ਨੂੰ ਸਮਰਪਿਤ ਹੋ ਕੇ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ ਬਾਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਇਨ੍ਹਾਂ ਤੇ ਕਿਰਪਾ ਕਰਨ ਅਤੇ ਇਹ ਆਪਣੀ ਰਹਿੰਦੀ ਜ਼ਿੰਦਗੀ ਗੁਰੂ ਆਸ਼ੇ ਅਨੁਸਾਰ ਸਦਾ ਚੜ੍ਹਦੀ ਕਲਾ ਵਿੱਚ ਬਤੀਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਰਹਿਣ।ਸਟੇਜ ਸਕੱਤਰ ਦੀ ਸੇਵਾ ਸ. ਸਤਨਾਮ ਸਿੰਘ ਇੰਚਾਰਜ ਨੇ ਨਿਭਾਈ।
 ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ, ਸ. ਰਣਜੀਤ ਸਿੰਘ, ਸ. ਬਿਜੈ ਸਿੰਘ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਹਰਿੰਦਰਪਾਲ ਸਿੰਘ ਤੇ ਸ. ਗੁਰਮੀਤ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’, ਸ. ਕਰਮਬੀਰ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਵਿੰਦਰ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ, ਸ. ਮੁਖਤਿਆਰ ਸਿੰਘ ਖਜ਼ਾਨਚੀ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰ ਵੀ ਹਾਜ਼ਰ ਸਨ।