ਸ਼੍ਰੋਮਣੀ ਕਮੇਟੀ ਵੱਲੋਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
 
ਅੰਮ੍ਰਿਤਸਰ, 27 ਸਤੰਬਰ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ. ਕੰਪਨੀ ਵੱਲੋਂ ਇਕ ਮੋਟਰਸਾਈਕਲ ਰੋਨਿਨ-225 ਸੀਸੀ ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਟੀ.ਵੀ.ਐਸ. ਕੰਪਨੀ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੂੰ ਸੌਂਪੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਇਸ ਪਾਵਨ ਅਸਥਾਨ ’ਤੇ ਸ਼ਰਧਾ ਅਰਪਨ ਕਰਦਿਆਂ ਭੇਟਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਸੇ ਤਹਿਤ ਹੀ ਟੀ.ਵੀ.ਐਸ. ਕੰਪਨੀ ਵੱਲੋਂ ਇਕ ਮੋਟਰਸਾਈਕਲ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਟੀਵੀਐਸ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ-ਸਮੇਂ ਨਵੇਂ ਤਿਆਰ ਕੀਤੇ ਕਈ ਵਹੀਕਲ ਭੇਟ ਕੀਤੇ ਜਾਂਦੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਸ੍ਰੀ ਵਿਮਲ ਸਮਲੀ, ਸ੍ਰੀ ਵਿਕਾਸ ਸਿੱਕਾ, ਸ੍ਰੀ ਵੈਬਵ ਗੁਪਤਾ, ਪ੍ਰਭਾਤ ਟੀਵੀਐਸ ਮੋਟਰ ਵੱਲੋਂ ਸ. ਉਪਕਾਰ ਸਿੰਘ, ਸ. ਜੈਦੀਪ ਸਿੰਘ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਸੁਖਰਾਜ ਸਿੰਘ ਸਮੇਤ ਹੋਰ ਹਾਜ਼ਰ ਸਨ।