ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੫ (ਅੰਗ: ੯੪੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਰਘਬੀਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਰਹੀਆਂ ਮੌਜੂਦ
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ ਸੇਵਾ

ਅੰਮ੍ਰਿਤਸਰ, ੮ ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦੁੱਖ ਭੰਜਨੀ ਬੇਰ ਸਾਹਿਬ ਦੇ ਨਵੀਨੀਕਰਨ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕਰਵਾਈ ਗਈ। ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਇਸ ਸੇਵਾ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸੇਵਾ ਆਰੰਭ ਕਰਨ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ, ਜਦਕਿ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ‘ਚ ਸਥਿਤ ਗੁਰਦੁਆਰਾ ਸ੍ਰੀ ਦੁੱਖ ਭੰਜਨੀ ਬੇਰ ਸਾਹਿਬ ਦੀ ਵੱਡੀ ਇਤਿਹਾਸਕ ਮਹੱਤਤਾ ਹੈ ਅਤੇ ਇਥੇ ਸਥਿਤ ਇਤਿਹਾਸਕ ਬੇਰੀ ਦੀ ਸੇਵਾ-ਸੰਭਾਲ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਇਸ ਸੇਵਾ ਨੂੰ ਵੀ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਮੁਕੰਮਲ ਕਰਨਗੇ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਅਤੇ ਇਸ ਨਾਲ ਜਿਥੇ ਇਸ ਇਤਿਹਾਸਕ ਅਸਥਾਨ ਦਾ ਨਵੀਨੀਕਰਨ ਹੋਵੇਗਾ, ਉਥੇ ਹੀ ਇਸ ਅਸਥਾਨ ਦੇ ਨਾਲ ਲਗਦੇ ਬੀਬੀਆਂ ਦੇ ਇਸ਼ਨਾਨ ਘਰ ਦਾ ਵੀ ਵਿਸਥਾਰ ਹੋ ਸਕੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਲਖਬੀਰ ਸਿੰਘ, ਸ. ਇਕਬਾਲ ਸਿੰਘ ਮੁਖੀ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੋਹਨ ਸਿੰਘ, ਬਾਬਾ ਦੀਦਾਰ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਬੀਰ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਬਲਬੀਰ ਸਿੰਘ, ਪ੍ਰੋਫੈਸਰ ਸਰਦਾਰਾ ਸਿੰਘ, ਸ. ਕੁਲਵਿੰਦਰ ਸਿੰਘ ਦੋਸਾਂਝ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਸ. ਗੁਰਦੀਪ ਸਿੰਘ ਟਾਈਲਾਂ ਵਾਲੇ, ਸ. ਨਰਿੰਦਰ ਸਿੰਘ, ਸ. ਅਜੀਤ ਸਿੰਘ, ਸ. ਮਲਕ ਸਿੰਘ ਸੰਧੂ, ਸ. ਅਮਰਜੀਤ ਸਿੰਘ, ਸ. ਮਨੋਹਰ ਸਿੰਘ, ਸ. ਹਰਵਿੰਦਰ ਸਿੰਘ ਪੰਨੂ, ਸ. ਸੁਖਵਿੰਦਰ ਸਿੰਘ ਪੱਪੂ, ਸ. ਸੁਰਿੰਦਰਪਾਲ ਸਿੰਘ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਆਦਿ ਮੌਜੂਦ ਸਨ।