ਅੰਮ੍ਰਿਤਸਰ, 15 ਜੂਨ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ. ਕੰਪਨੀ ਵੱਲੋਂ ਟੀ.ਵੀ.ਐਸ. ਨਟੋਰਕ-੧੨੫ ਸਕੂਟੀ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਟੀ.ਵੀ.ਐਸ. ਕੰਪਨੀ ਦੇ ਰਿਜ਼ਨਲ ਬਿਜਸਨ ਹੈੱਡ ਸ੍ਰੀ ਰਾਜੀਵ ਚੌਧਰੀ ਨੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੂੰ ਸੌਂਪੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਕੰਪਨੀ ਦੇ ਰਿਜ਼ਨਲ ਬਿਜਨਸ ਹੈੱਡ ਸ੍ਰੀ ਰਾਜੀਵ ਚੌਧਰੀ ਨੇ ਕਿਹਾ ਕਿ ਕੰਪਨੀ ਵੱਲੋਂ ਨਵਾਂ ਤਿਆਰ ਕੀਤਾ ਗਿਆ ਸਕੂਟੀ ਦਾ ਮਾਡਲ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ ਗਿਆ ਹੈ ਅਤੇ ਕੰਪਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਗਏ ਮਾਣ-ਸਨਮਾਨ ਬਦਲੇ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਸ. ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਟੀ.ਵੀ.ਐਸ. ਕੰਪਨੀ ਦੇ ਏਰੀਆ ਮੈਨੇਜਰ ਸ੍ਰੀ ਪ੍ਰਦੀਪ ਕੁਮਾਰ, ਸ੍ਰੀ ਰਾਕੇਸ਼ ਕਾਲੜਾ, ਸ੍ਰੀ ਗੀਰੀਸ਼ ਛਾਬੜਾ, ਸ. ਅਮਰਿੰਦਰ ਸਿੰਘ, ਸ. ਜਸਵੰਤ ਸਿੰਘ ਬੇਦੀ, ਸ. ਮਨਜੀਤ ਸਿੰਘ ਇੰਚਾਰਜ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਹਾਜ਼ਰ ਸਨ।