ਅੰਮ੍ਰਿਤਸਰ 9 ਜੁਲਾਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਰਾਸਤੀ ਮਾਰਗ ’ਤੇ ਭਾਈ ਗੁਰਦਾਸ ਹਾਲ ਵਿਖੇ ਤਿਆਰ ਕਰਵਾਈ ਪਾਣੀ ਦੀ ਛਬੀਲ ਦਾ ਸ਼ੁਭ ਆਰੰਭ ਕੀਤਾ ਗਿਆ। ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਛਬੀਲ ਦੀ ਕਾਰਸੇਵਾ ਦਾ ਕਾਰਜ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਪਾਸੋਂ ਕਰਵਾਇਆ ਗਿਆ ਹੈ। 

ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਰਧਾ ਸਤਿਕਾਰ ਨਾਲ ਪੁੱਜਦੀਆਂ ਹਨ ਅਤੇ ਉਨ੍ਹਾਂ ਦੀ ਸਹੂਲਤ ਲਈ ਭਾਈ ਗੁਰਦਾਸ ਹਾਲ ਵਿਖੇ ਇਸ ਛਬੀਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਵਿਰਾਸਤੀ ਮਾਰਗ ’ਤੇ ਪੈਦਲ ਚਲਦੀਆਂ ਸੰਗਤਾਂ ਨੂੰ ਇਸ ਛਬੀਲ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਇਸ ਕਾਰਜ ਦੀ ਕਾਰਸੇਵਾ ਕਰਵਾਉਣ ਲਈ ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਗੁਰੂ ਦੀਆਂ ਸੰਗਤ ਲਈ ਛਬੀਲ ਤਿਆਰ ਕਰਨ ਦੀ ਸੇਵਾ ਉਨ੍ਹਾਂ ਨੂੰ ਮਿਲਣੀ ਗੁਰੂ ਬਖ਼ਸ਼ਿਸ ਹੈ ਅਤੇ ਇਹ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਪੰਨ ਹੋ ਸਕਿਆ ਹੈ। ਇਸ ਦੌਰਾਨ ਗਿਆਨੀ ਗੁਰਬਚਨ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘ, ਸ. ਜਗਜੀਤ ਸਿੰਘ ਜੱਗੀ, ਸ. ਬਿਜੈ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਤਿੰਦਰ ਸਿੰਘ, ਸ. ਸਕੱਤਰ ਸਿੰਘ, ਸ. ਕਰਮਬੀਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਬਚਨ ਸਿੰਘ ਲੇਹਲ, ਸ. ਨਿਸ਼ਾਨ ਸਿੰਘ, ਸ. ਭੁਪਿੰਦਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਰਘਬੀਰ ਸਿੰਘ ਮੰਡ, ਸ. ਮਨਜਿੰਦਰ ਸਿੰਘ ਮੰਡ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਲਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਗੁਰਾ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਦਰਸ਼ਨ ਸਿੰਘ ਪੀ.ਏ. ਸਮੇਤ ਹੋਰ ਮੌਜੂਦ ਸਨ।