ਅੰਮ੍ਰਿਤਸਰ, 1 ਅਪ੍ਰੈਲ- ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ (ਸਰ੍ਹਾ ਸ੍ਰੀ ਗੁਰੂ ਰਾਮਦਾਸ) ਵਿਖੇ ਟਾਕਸਫੋਰਸ ਸੇਵਾਦਲ ਵਜੋਂ ਸੇਵਾ ਨਿਭਾਅ ਰਹੇ ਧਰਮੀ ਫ਼ੌਜੀ ਸ. ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਬਲਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਸ. ਬਲਵਿੰਦਰ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਸ. ਅਮਰੀਕ ਸਿੰਘ, ਸ. ਕਾਬਲ ਸਿੰਘ, ਸ. ਜੋਗਿੰਦਰ ਸਿੰਘ, ਸ. ਜਸਬੀਰ ਸਿੰਘ, ਸ. ਪਰਮਜੀਤ ਸਿੰਘ, ਸ. ਗੁਰਮੀਤ ਸਿੰਘ, ਸ. ਤੇਜਿੰਦਰ ਸਿੰਘ, ਸ. ਅਵਤਾਰ ਸਿੰਘ, ਸ. ਜਗੀਰ ਸਿੰਘ, ਸ. ਨਿਰੰਕਾਰ ਸਿੰਘ, ਸ. ਅਨੂਪ ਸਿੰਘ, ਸ. ਲਖਵਿੰਦਰ ਸਿੰਘ, ਸ. ਅਵਤਾਰ ਸਿੰਘ, ਸ. ਜਸਵੰਤ ਸਿੰਘ ਤੋਂ ਇਲਾਵਾ ਸ. ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਸ. ਬਲਜੀਤ ਸਿੰਘ, ਗੁਰਬਚਨ ਸਿੰਘ, ਸ. ਕੁਲਦੀਪ ਸਿੰਘ, ਸ. ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।