ਅੰਮ੍ਰਿਤਸਰ, 25 ਅਪ੍ਰੈਲ–ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸ. ਹਰਮੇਲ ਸਿੰਘ ਟੌਹੜਾ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਪਾਵਨ ਅਸਥਾਨ ‘ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਸ. ਟੌਹੜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਦਰਸ਼ਨ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਸੁੱਖਾ ਸਿੰਘ ਅਤੇ ਹੋਰ ਮੌਜੂਦ ਸਨ।