ਅੰਮ੍ਰਿਤਸਰ, ੬ ਮਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੀ ਜ਼ਮੀਨਦੋਜ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ। ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਜੋੜਾ ਘਰ ਦੇ ਅੱਧੇ ਹਿੱਸੇ ਦੀ ਇਮਾਰਤ ਤਿਆਰ ਕਰਕੇ ਸੰਗਤ ਅਰਪਣ ਕੀਤੀ ਜਾ ਚੁੱਕੀ ਹੈ, ਜਦਕਿ ਰਹਿੰਦੇ ਹਿੱਸੇ ਦੀ ਇਮਾਰਤ ਦੀ ਸੇਵਾ ਤੇਜੀ ਨਾਲ ਚੱਲ ਰਹੀ ਹੈ। ਲੈਂਟਰ ਦੀ ਆਰੰਭਤਾ ਸਮੇਂ ਭਾਈ ਸੁਲਤਾਨ ਸਿੰਘ ਵੱਲੋਂ ਅਰਦਾਸ ਕੀਤੀ ਗਈ, ਜਦਕਿ ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੋੜਾਸਿੰਘਾ, ਬਾਬਾ ਗੁਰਨਾਮ ਸਿੰਘ, ਬਾਬਾ ਦੀਦਾਰ ਸਿੰਘ ਭੂਰੀਵਾਲੇ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਤੇਜਿੰਦਰ ਸਿੰਘ ਪੱਡਾ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਸ. ਮੁਖਤਾਰ ਸਿੰਘ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ, ਸ. ਨਿਸ਼ਾਨ ਸਿੰਘ, ਸ. ਲਖਬੀਰ ਸਿੰਘ ਤੇ ਸ. ਗੁਰਾ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਰਾਣਾ ਪਲਵਿੰਦਰ ਸਿੰਘ ਦਬੁਰਜੀ, ਸ. ਅਮਰਜੀਤ ਸਿੰਘ ਸ਼ਬਦ ਚੌਂਕੀ ਵਾਲੇ, ਸ. ਮਨੋਹਰ ਸਿੰਘ, ਸ. ਜਸਪ੍ਰੀਤ ਸਿੰਘ ਜੋਲੀ, ਸ. ਰਬਿੰਦਰ ਸਿੰਘ, ਸ. ਤਰਨਬੀਰ ਸਿੰਘ, ਸ. ਕੁਲਦੀਪ ਸਿੰਘ ਪੰਡੋਰੀ, ਬਾਬਾ ਫਤਹਿ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਕਰਨ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਜਗਜੀਤ ਸਿੰਘ, ਸ. ਦਲਜੀਤ ਸਿੰਘ, ਸ. ਗੁਲਜ਼ਾਰ ਸਿੰਘ, ਸ. ਜਸਵਿੰਦਰ ਸਿੰਘ, ਸ. ਪ੍ਰਗਟ ਸਿੰਘ, ਸ. ਸ਼ਿੰਦਾ ਸਿੰਘ, ਸ. ਧਰਮ ਸਿੰਘ ਰਾਏਪੁਰ, ਸ. ਬਲਬੀਰ ਸਿੰਘ ਆਦਿ ਮੌਜੂਦ ਸਨ।