ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ, ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ

ਅੰਮ੍ਰਿਤਸਰ, 18 ਨਵੰਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ। ਇਸ ਕਾਰਜ ਦੀ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ। ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਸੇਵਾ ਮੌਕੇ ਹਾਜ਼ਰੀ ਭਰੀ। ਇਸ ਮੌਕੇ ਅਰਦਾਸ ਕਰਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ, ਜਿਸ ਮਗਰੋਂ ਜੰਗਲੇ ਤੇ ਜਾਲੀ ਬਦਲਣ ਦੀ ਸੇਵਾ ਆਰੰਭ ਹੋਈ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬਧਨੀ ਵਾਲਿਆਂ ਦਾ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਸਾਂਭ-ਸੰਭਾਲ ਲਈ ਕੁਝ ਹੀ ਮਹੀਨਿਆਂ ਬਾਅਦ ਰੰਗ ਰੋਗਨ ਕਰਨਾ ਪੈਂਦਾ ਸੀ, ਜਿਸ ਕਰਕੇ ਸਟੀਲੀ ਜੰਗਲੇ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਪ੍ਰਦੀਪ ਸਿੰਘ ਵੱਲੋਂ ਤਿਆਰ ਕਰਵਾਏ ਗਏ ਜੰਗਲਿਆਂ ਤੇ ਜਾਲੀ ਲਈ ਕਰੀਬ 15 ਟਨ ਸਟੀਲ ਲੱਗੀ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਅਮਰਜੀਤ ਸਿੰਘ, ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸ. ਹਰਜਿੰਦਰ ਸਿੰਘ ਧਾਮੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਸਰਵਣ ਸਿੰਘ ਕੁਲਾਰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਲਬੀਰ ਸਿੰਘ ਘੁੰਨਸ, ਸ. ਬਲਦੇਵ ਸਿੰਘ ਚੂੰਘਾਂ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਮੀਤ ਸਿੰਘ ਬੂਹ, ਸ. ਗੁਰਲਾਲ ਸਿੰਘ, ਸ. ਗਗਨਜੀਤ ਸਿੰਘ ਬਰਨਾਲਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੁਖਤਾਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।