ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

amrik-singh-copyਅੰਮ੍ਰਿਤਸਰ 12 ਸਤੰਬਰ (     ) ਸ. ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ ਦੇ ਤਾਏ ਦੇ ਪੁੱਤਰ ਭਰਾ ਤੇ ਸ. ਦਰਸ਼ਨ ਸਿੰਘ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਦੇ ਸਪੁੱਤਰ ਸ. ਅਮਰੀਕ ਸਿੰਘ ਖਜਾਨੇਵਾਲੀਆ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ।ਸ. ਅਮਰੀਕ ਸਿੰਘ ਦਾ ਅੰਤਿਮ ਸੰਸਕਾਰ ਧਾਰਮਿਕ ਰਸਮਾਂ ਅਨੁਸਾਰ ਪਿੰਡ ਸੁਲਤਾਨਵਿੰਡ ਦੇ ਸ਼ਮਸ਼ਾਨ ਘਾਟ ਪਿਛਲੇ ਪਾਸੇ ਪੁਲਿਸ ਚੌਂਕੀ ਸੁਲਤਾਨਵਿੰਡ ਨੇੜੇ ਨਹਿਰ ਦਾ ਪੁਲ ਅੰਮ੍ਰਿਤਸਰ ਵਿਖੇ ਕੀਤਾ ਗਿਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ।ਇਸ ਤੋਂ ਪਹਿਲਾ ਅਰਦਾਸ ਭਾਈ ਤਰਸੇਮ ਸਿੰਘ ਨੇ ਕੀਤੀ। ਸ. ਅਮਰੀਕ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀ ਵੱਡੀ ਨੂੰਹ ਬੀਬੀ ਰਾਜਕਰਨ ਕੌਰ ਨੇ ਦਿੱਤੀ।ਸ. ਅਮਰੀਕ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਗੋਬਿੰਦ ਨਗਰ ਸੁਲਤਾਨਵਿੰਡ ਵਿਖੇ ਮਿਤੀ ੧੯ ਸਤੰਬਰ ਦਿਨ ਸੋਮਵਾਰ ਨੂੰ ਦੁਪਹਿਰ ੧੨ ਤੋਂ ੧ ਵਜੇ ਪਾਏ ਜਾਣਗੇ।

          ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਅਮਰੀਕ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਸ. ਅਮਰੀਕ ਸਿੰਘ ਧਾਰਮਿਕ ਬਿਰਤੀ ਵਾਲੇ ਤੇ ਉੱਘੇ ਸਮਾਜ ਸੇਵਕ ਸਨ, ਜਿਨ੍ਹਾਂ ਆਖਰੀ ਸੁਆਸਾਂ ਤੀਕ ਗੁਰੂ ਨਾਲ ਆਪਣੀ ਪ੍ਰੀਤ ਨੂੰ ਨਿਭਾਇਆ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ. ਅਮਰੀਕ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਸ. ਅਮਰੀਕ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਸ. ਕਸ਼ਮੀਰ ਸਿੰਘ ਬਰਿਆਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ. ਅਜੈਬੀਰ ਸਿੰਘ ਰੰਧਾਵਾ, ਸ. ਕਿਰਪਾਲ ਸਿੰਘ ਰੰਧਾਵਾ, ਸ. ਬਲਵਿੰਦਰ ਸਿੰਘ, ਸ. ਦਿਲਜੀਤ ਸਿੰਘ ਢਿੱਲੋਂ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।