DPC_9654 copyਅੰਮ੍ਰਿਤਸਰ 1 ਅਗਸਤ (      ) ਸ. ਇੰਦਰਜੀਤ ਸਿੰਘ ਸੇਵਾਦਾਰ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸ. ਇੰਦਰਜੀਤ ਸਿੰਘ ਸੇਵਾਦਾਰ ੨੯ ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਅਕਸ ਨਾਲ ਸੇਵਾ ਨਿਭਾਉਣੀ ਬੜੇ ਫਖ਼ਰ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ‘ਚ ਰੱਖਣ ਤੇ ਤੰਦਰੁਸਤੀ ਬਖ਼ਸ਼ਣ।ਸ. ਇੰਦਰਜੀਤ ਸਿੰਘ ਨੂੰ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸਕੱਤਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਚਾਨਣ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਹਰਿੰਦਰਪਾਲ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਕਰਨਬੀਰ ਸਿੰਘ, ਸ. ਲਖਵਿੰਦਰ ਸਿੰਘ ਬਦੋਵਾਲ, ਸ. ਕਰਮਜੀਤ ਸਿੰਘ ਤੇ ਬੀਬੀ ਮਨਮੋਹਣ ਕੌਰ ਇੰਚਾਰਜ, ਸ. ਪਰਮਿੰਦਰ ਸਿੰਘ ਮੈਨੇਜਰ ਗੋਲਡਨ ਆਫਸੈਟ ਪ੍ਰੈਸ ਤੇ ਸ. ਜੋਗਿੰਦਰ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਆਦਿ ਹਾਜ਼ਰ ਸਨ।