ਅੰਮ੍ਰਿਤਸਰ, 20 ਮਈ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਵੱਲੋਂ ਕਣਕ, ਮਾਇਆ ਅਤੇ ਹੋਰ ਰਸਦਾਂ ਭੇਟ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹਲਕਾ ਅਟਾਰੀ ਤੋਂ ਸਾਬਕਾ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਤੇ ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ ਦੀ ਅਗਵਾਈ ਵਿਚ ਹਲਕਾ ਅਟਾਰੀ ਦੀਆਂ ਸੰਗਤਾਂ ਨੇ 303 ਕੁਇੰਟਲ 40 ਕਿਲੋ ਕਣਕ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਆਖਿਆ ਕਿ ਲੰਗਰ ਲਈ ਕਣਕ ਦੇਣ ਵਾਲੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਹਲਕਾ ਅਟਾਰੀ ਅਤੇ ਆਸ ਪਾਸ ਦੇ ਪਿੰਡਾਂ ’ਚ ਇਕੱਤਰ ਕੀਤੀ ਕਣਕ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਭੇਜੀ ਗਈ ਹੈ। ਲੰਗਰ ਲਈ ਕਣਕ ਲੈ ਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਨਿਸ਼ਾਨ ਸਿੰਘ, ਬਾਬਾ ਮੇਜਰ ਸਿੰਘ ਮੁਖੀ ਤਰਨਾ ਦਲ, ਸ. ਅਜਮੇਰ ਸਿੰਘ ਸਰਕਲ ਪ੍ਰਧਾਨ, ਸ. ਦਰਸ਼ਨ ਸਿੰਘ ਲਹੋਰੀਮੱਲ ਚੇਅਰਮੈਨ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ : 1. ਹਲਕਾ ਅਟਾਰੀ ਤੋਂ ਲੰਗਰ ਲਈ ਕਣਕ ਲੈ ਕੇ ਪੁੱਜੇ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ।