ਅੰਮ੍ਰਿਤਸਰ, 31 ਦਸੰਬਰ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ ਦਾ ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਸ. ਦਿਲਜੀਤ ਸਿੰਘ ਬੇਦੀ ਅੱਜ ਸੇਵਾਮੁਕਤ ਹੋਏ ਹਨ, ਜਦਕਿ ਸ. ਜਗਜੀਤ ਸਿੰਘ ਜੱਗੀ ਲੰਘੀ 30 ਸਤੰਬਰ ਨੂੰ ਸੇਵਾਮੁਕਤ ਹੋਏ ਸਨ। ਦੋਹਾਂ ਸ਼ਖ਼ਸੀਅਤਾਂ ਦੇ ਵਿਦਾਇਗੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਸ. ਬੇਦੀ ਤੇ ਸ. ਜੱਗੀ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ। ਡਾ. ਰੂਪ ਸਿੰਘ ਨੇ ਆਖਿਆ ਕਿ ਗੁਰੂ ਘਰ ਦੀ ਸੇਵਾ ਚੰਗੇ ਭਾਗਾਂ ਨਾਲ ਮਿਲਦੀ ਹੈ ਕਿਉਂਕਿ ਇਹ ਪਰਿਵਾਰਕ ਨਿਰਬਾਹ ਲਈ ਸਾਧਨ ਬਣਨ ਦੇ ਨਾਲ-ਨਾਲ ਸੇਵਾ ਕਮਾਉਣ ਦਾ ਮੌਕਾ ਵੀ ਦਿੰਦੀ ਹੈ। ਉਨ੍ਹਾਂ ਸ. ਬੇਦੀ ਦੀ ਸ਼ਖ਼ਸੀਅਤ ਸਬੰਧੀ ਗੱਲ ਕਰਦਿਆਂ ਆਖਿਆ ਕਿ ਇਹ ਸਵੈ-ਭਰੋਸੇ, ਸਵੈ-ਵਿਸ਼ਵਾਸ ਵਾਲੇ ਵਿਅਕਤੀ ਹਨ ਅਤੇ ਇਨ੍ਹਾਂ ਨੇ ਆਪਣੇ ਸੇਵਾਕਾਲ ਦੌਰਾਨ ਮੀਡੀਆ ਖੇਤਰ ਵਿਚ ਜ਼ਿਕਰਯੋਗ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਸ. ਜੱਗੀ ਨੂੰ ਸਮਰਪਿਤ ਸ਼ਖ਼ਸੀਅਤ ਆਖਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਵੀ ਸ. ਦਿਲਜੀਤ ਸਿੰਘ ਬੇਦੀ ਤੇ ਸ. ਜਗਜੀਤ ਸਿੰਘ ਜੱਗੀ ਦੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ। ਬੁਲਾਰਿਆਂ ਨੇ ਆਖਿਆ ਕਿ ਇਨ੍ਹਾਂ ਸੇਵਾਮੁਕਤ ਹੋਣ ਵਾਲੀਆਂ ਸ਼ਖ਼ਸੀਅਤਾਂ ਦੇ ਤਜ਼ਰਬੇ ਤੋਂ ਨਵੇਂ ਕਰਮਚਾਰੀਆਂ ਨੂੰ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸ. ਬੇਦੀ ਤੇ ਸ. ਜੱਗੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸ. ਦਿਲਜੀਤ ਸਿੰਘ ਬੇਦੀ ਨੂੰ ਪਬਲੀਸਿਟੀ ਵਿਭਾਗ, ਗੁਰਦੁਆਰਾ ਗਜ਼ਟ ਵਿਭਾਗ ਤੇ ਸੈਕਸ਼ਨ-85 ਸਮੇਤ ਹੋਰਨਾਂ ਵੱਲੋਂ ਸਨਮਾਨ ਦਿੱਤੇ ਗਏ। ਇਸ ਸਮੇਂ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਜਗਜੀਤ ਸਿੰਘ ਜੱਗੀ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸਾਬਕਾ ਵਧੀਕ ਸਕੱਤਰ ਸ. ਰਣਜੀਤ ਸਿੰਘ, ਸਾਬਕਾ ਮੈਨੇਜਰ ਸ. ਪ੍ਰੀਤਮ ਸਿੰਘ ਪੁਰੀ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸ. ਇਕਬਾਲ ਸਿੰਘ ਮੁਖੀ, ਸ. ਇੰਦਰਪਾਲ ਸਿੰਘ ਚੀਫ ਅਕਾਊਂਟੈਂਟ, ਇੰਚਾਰਜ ਸ. ਗੁਰਨਾਮ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਮਨਜੀਤ ਸਿੰਘ, ਸ. ਕਰਨਜੀਤ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਬੀਬੀ ਮਨਮੋਹਨ ਕੌਰ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਹਾਜ਼ਰ ਸੀ।