20150403_134703ਅੰਮ੍ਰਿਤਸਰ 3 ਅਪ੍ਰੈਲ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਗੁੱਜਰਵਾਲ (ਲੁਧਿਆਣਾ) ਦੀ ਸੇਵਾ ਸੰਭਾਲ ਦਾ ਕਾਰਜ ਅਰਦਾਸ ਉਪਰੰਤ ਮੁਕੰਮਲ ਤੌਰ ਤੇ ਸੰਭਾਲ ਲਿਆ ਹੈ।ਅਰਦਾਸ ਹੈਡ ਗ੍ਰੰਥੀ ਭਾਈ ਅਮਰਜੀਤ ਸਿੰਘ ਨੇ ਕੀਤੀ।
ਉਨ੍ਹਾਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ. ਸੁਖਦੇਵ ਸਿੰਘ ਤਲਵੰਡੀ ਮੀਤ ਸਕੱਤਰ, ਸ. ਸੁਖਵਿੰਦਰ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਰੇਸ਼ਮ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ, ਸ. ਜੱਸਾ ਸਿੰਘ ਸੁਪਰਵਾਈਜ਼ਰ ਤੇ ਸ. ਜੱਸਾ ਸਿੰਘ, ਸ. ਸਰਬਜੀਤ ਸਿੰਘ ਪੱਟੀ ਗੁਰਦੁਆਰਾ ਇੰਸਪੈਕਟਰ, ਸ. ਅਜੈਬ ਸਿੰਘ ਹਲਕਾ ਪ੍ਰੀ ਆਡੀਟਰ ਨੇ ਸਾਂਝੇ ਤੌਰ ‘ਤੇ ਲੋਕਲ ਕਮੇਟੀ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਗੁੱਜਰਵਾਲ (ਲੁਧਿਆਣਾ) ਦੀ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਪ੍ਰਬੰਧ ਸੰਭਾਲ ਲਿਆ।
ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਵੱਲੋਂ ਲੋਕਲ ਕਮੇਟੀ ਦੇ ਪ੍ਰਧਾਨ ਸ. ਭਾਗ ਸਿੰਘ, ਸ. ਸੁਖਦੇਵ ਸਿੰਘ, ਸ. ਲਖਵਿੰਦਰ ਸਿੰਘ ਤੇ ਸ. ਹਰਮੇਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਬੰਧ ਸੌਂਪਣ ‘ਤੇ ਧੰਨਵਾਦ ਕੀਤਾ।ਪ੍ਰਬੰਧ ਲੈਣ ਉਪਰੰਤ ਸ. ਕਮਲਜੀਤ ਸਿੰਘ ਨੂੰ ਅਗਲੇਰੇ ਹੁਕਮਾ ਤੱਕ ਮੈਨੇਜਰ ਲਗਾ ਦਿੱਤਾ ਗਿਆ ਹੈ ਤੇ ਬਾਕੀ ਸਟਾਫ ਨੂੰ ਲਗਨ ਤੇ ਮਿਹਨਤ ਨਾਲ ਕੰੰਮ ਕਰਨ ਨੂੰ ਕਿਹਾ ਗਿਆ ਹੈ।