ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 5 ਮਈ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ  ਸ. ਪਰਮਜੀਤ ਸਿੰਘ ਮੁੰਡਾ ਪਿੰਡ ਨੂੰ ਪਦ ਉੱਨਤ ਕਰਦਿਆਂ ਆਪਣੇ ਨਿੱਜੀ ਸਹਾਇਕ ਵਜੋਂ ਨਿਯੁਕਤ ਕੀਤਾ ਹੈ।ਉਨ੍ਹਾਂ ਨੇ ਅੱਜ ਆਪਣਾ ਅਹੁਦਾ ਬਤੌਰ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਭਾਲ ਲਿਆ ਹੈ।ਉਨ੍ਹਾਂ ਨੂੰ ਅਹੁਦੇ ਤੇ ਬਿਠਾਉਣ ਉਪਰੰਤ ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ. ਕੇਵਲ ਸਿੰਘ ਵਧੀਕ ਸਕੱਤਰ ਨੇ ਬੋਲਦਿਆਂ ਕਿਹਾ ਕਿ ਨਿਜੀ ਸਹਾਇਕ ਦਾ ਅਹੁਦਾ ਬਹੁਤ ਹੀ ਜਿੰਮੇਵਾਰੀ ਵਾਲਾ ਅਤੇ ਸੰਵੇਦਨਸ਼ੀਲ ਹੁੰਦਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਸ. ਮੁੰਡਾ ਪਿੰਡ ਆਪਣੇ ਜਿੰਮੇ ਲੱਗੀ ਅਹਿਮ ਸੇਵਾ ਬਹੁਤ ਹੀ ਸੁਹਿਰਦਤਾ ਨਾਲ ਨਿਭਾਉਣਗੇ।1392f9c2-455f-4155-86d8-faee6beaf22cਸ. ਪਰਮਜੀਤ ਸਿੰਘ ਮੁੰਡਾ ਪਿੰਡ ਨਿਜੀ ਸਹਾਇਕ ਪ੍ਰਧਾਨ ਸਾਹਿਬ ਨੇ ਕਿਹਾ ਕਿ ਮੈਂ ਇਸ ਅਹੁਦੇ ਤੇ ਰਹਿੰਦਿਆਂ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਸੇਵਾ ਨਿਭਾਉਂਦਿਆਂ ਹੋਇਆਂ ਸਭ ਨਾਲ ਪੂਰਨ ਸਹਿਯੋਗ ਕਰਾਂਗਾ।ਉਨ੍ਹਾਂ ਕਿਹਾ ਕਿ ਮੈਂ ਇਸ ਅਹੁਦੇ ਤੇ ਸਭ ਦੇ ਸਹਿਯੋਗ ਨਾਲ ਹੀ ਕਾਮਯਾਬ ਹੋ ਸਕਦਾ ਹਾਂ।ਉਨ੍ਹਾਂ ਕਿਹਾ ਮੈਂ ਕੋਸ਼ਿਸ਼ ਕਰਾਂਗਾ ਕਿ ਮੇਰੀ ਵਜ੍ਹਾ ਨਾਲ ਕਿਸੇ ਦਾ ਮਨ ਨਾ ਦੁਖੇ ਤੇ ਹਰ ਕਿਸੇ ਨਾਲ ਬਣਦਾ ਇਨਸਾਫ ਹੋਵੇ।ਉਨ੍ਹਾਂ ਕਿਹਾ ਸਾਰੇ ਭਰਾ ਮੇਰਾ ਸਹਿਯੋਗ ਦੇਂਦੇ ਹੋਏ ਅਰਦਾਸ ਕਰਿਓ ਕਿ ਮੈਂ ਆਪਣੇ ਜਿੰਮੇ ਲੱਗੀ ਸੇਵਾ ਚੰਗੀ ਤਰ੍ਹਾਂ ਨਿਭਾਵਾਂ।

ਇਸ ਮੌਕੇ ਸ. ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਰਨੈਲ ਸਿੰਘ ਡੋਗਰਾਂ ਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਗੁਰਦਿਆਲ ਸਿੰਘ ਸਾਬਕਾ ਮੈਂਬਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਕਰਮਬੀਰ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਪਾਲ ਸਿੰਘ, ਸ. ਲਖਵਿੰਦਰ ਸਿੰਘ ਰੰਧਾਵਾ ਤੇ ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ, ਸ. ਜੱਸਾ ਸਿੰਘ ਚੀਫ਼ ਗੁਰਦੁਆਰਾ ਇੰਸਪੈਕਟਰ, ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਸਤਨਾਮ ਸਿੰਘ ਮਾਂਗਾ ਸਰਾਏਂ, ਸ. ਬਘੇਲ ਸਿੰਘ ਵਧੀਕ ਮੈਨੇਜਰ ਤੇ ਸ. ਦਰਸ਼ਨ ਸਿੰਘ ਮੀਤ ਮੈਨੇਜਰ, ਸ. ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਜੀ ਰਮਦਾਸ, ਸ. ਰੇਸ਼ਮ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ. ਜਗੀਰ ਸਿੰਘ ਲਾਲਪੁਰਾ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਵਿੰਦਵਾਲ ਸਾਹਿਬ, ਸ. ਅਰਜਨ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ-ਤਾਰਨ ਸਾਹਿਬ, ਸ. ਮੁਖਤਿਆਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ ਬਾਬਾ ਬਕਾਲਾ, ਸ. ਜਗਜੀਤ ਸਿੰਘ ਵਧੀਕ ਮੈਨੇਜਰ ਤੇ ਸ. ਸਤਨਾਮ ਸਿੰਘ ਮੀਤ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਜੀ ਝਬਾਲ, ਸ. ਸਰਬਜੀਤ ਸਿੰਘ ਸੁਪਰਵਾਈਜ਼ਰ,  ਬਾਬਾ ਸੋਹਨ ਸਿੰਘ ਕਾਰਸੇਵਾ ਵਾਲੇ , ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਬਾਬਾ ਬੁੱਢਾ ਜੀ ਤਰਨ-ਤਾਰਨ, ਠੱਠਾ, ਸ. ਹਰਬੰਸ ਸਿੰਘ ਝਬਾਲ ਚੇਅਰਮੈਨ, ਡਾਇਰੈਕਟਰ ਸ. ਦਿਲਜੀਤ ਸਿੰਘ ਐਮਾ, ਸ. ਜਸਬੀਰ ਸਿੰਘ ਸਰਪੰਚ ਸਵਰਗਾਪੁਰੀ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸ. ਸਰਬਜੀਤ ਸਿੰਘ, ਸ. ਪ੍ਰੀਤ ਇੰਦਰ ਸਿੰਘ ਸਰਪੰਚ ਝਬਾਲ, ਸ. ਗੁਰਦੇਵ ਸਿੰਘ ਸਰਪੰਚ, ਸ. ਗੁਰਦਿਆਲ ਸਿੰਘ ਸਰਪੰਚ, ਸ. ਦਿਲਬਾਗ ਸਿੰਘ ਆਰ ਕੇ ਤੇ ਸ. ਤਲਵਿੰਦਰ ਸਿੰਘ ਰੈਸ਼ੀਆਣਾ ਆਦਿ ਹਾਜ਼ਰ ਸਨ।