ਅੰਮ੍ਰਿਤਸਰ 3 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਦੇ ਪਿਤਾ ਸ. ਮਹਿੰਦਰ ਸਿੰਘ ਦੀ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਜੌੜਾਸਿੰਘਾ ਨੇੜੇ ਬਟਾਲਾ ਵਿਖੇ ਹੋਈ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਕੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ ਵਾਲਿਆਂ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਖ-ਵੱਖ ਸਭਾ-ਸੁਸਾਇਟੀਆਂ, ਸੰਪਰਦਾਵਾਂ, ਧਾਰਮਿਕ, ਸਮਾਜਿਕ ਤੇ ਰਾਜਸੀ ਸ਼ਖ਼ਸੀਅਤਾਂ ਵੱਲੋਂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ‘ਸ਼ੋਕ ਸੰਦੇਸ਼’ ਵੀ ਪੜ੍ਹਿਆ ਗਿਆ। ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਜਿਥੇ ਸ. ਮਹਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਪੰਥਕ ਤੇ ਸਮਾਜਕ ਸੇਵਾਵਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ, ਉਥੇ ਹੀ ਉਨ੍ਹਾਂ ਨੇ ਪੁੱਜੀਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ. ਰਵੀਕਰਨ ਸਿੰਘ ਕਾਹਲੋਂ ਹਲਕਾ ਇੰਚਾਰਜ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਅਮਰੀਕ ਸਿੰਘ ਵਿਛੋਆ, ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੱਜਣ ਸਿੰਘ ਬੱਜੂਮਾਨ, ਬੀਬੀ ਕਿਰਨਜੋਤ ਕੌਰ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਸੁਖਦੇਵ ਸਿੰਘ ਭੌਰ, ਸ. ਮੋਹਨ ਸਿੰਘ ਬੰਗੀ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ, ਸ. ਜੋਗਿੰਦਰ ਸਿੰਘ ਅਦਲੀਵਾਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਸ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਵਿੰਦਰ ਸਿੰਘ ਗਰੇਵਾਲ, ਸ. ਸੁਖਵਿੰਦਰ ਸਿੰਘ ਅਗਵਾਨ, ਬਾਬਾ ਅਮਰੀਕ ਸਿੰਘ, ਸ. ਗੁਰਵਿੰਦਰ ਸਿੰਘ ਸ਼ਾਮਪੁਰਾ, ਸ. ਰਾਜਿੰਦਰ ਸਿੰਘ ਰੂਬੀ, ਸ. ਜਸਬੀਰ ਸਿੰਘ ਘੁੰਮਣ, ਸ. ਪ੍ਰਤਾਪ ਸਿੰਘ ਸਟੱਡੀ ਸਰਕਲ, ਡਾ. ਅਮਰਜੀਤ ਸਿੰਘ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਗੁਰਵੀਰ ਸਿੰਘ, ਡਾ. ਚਮਕੌਰ ਸਿੰਘ, ਡਾ. ਗੁਰਨਾਮ ਸਿੰਘ, ਡਾ. ਜਤਿੰਦਰ ਸਿੰਘ ਸਿੱਧੂ, ਸ. ਰਾਜੇਸ਼ਵਰ ਸਿੰਘ ਸਿੱਧੂ ਏ.ਆਈ.ਜੀ., ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’, ਸ. ਤਲਵਿੰਦਰ ਸਿੰਘ ਬੁੱਟਰ, ਸ. ਲਖਵਿੰਦਰ ਸਿੰਘ ਘੁੰਮਣ, ਮੈਨੇਜਰ ਸ. ਜਸਵੀਰ ਸਿੰਘ, ਸ. ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਸ. ਜਸਵੰਤ ਸਿੰਘ ਜੱਸ ਇੰਚਾਰਜ ਅਜੀਤ ਅੰਮ੍ਰਿਤਸਰ, ਸ. ਜਗਤਾਰ ਸਿੰਘ ਲਾਂਬਾ ਪ੍ਰਤੀਨਿਧ ਪੰਜਾਬੀ ਟ੍ਰਿਬਿਊਨ, ਸ੍ਰੀ ਦੀਪਕ ਸ਼ਰਮਾ ਸੀਨੀਅਰ ਪੱਤਰਕਾਰ, ਸ. ਜਸਪਾਲ ਸਿੰਘ ਢੱਡੇ, ਪ੍ਰਿੰਸੀਪਲ ਗਗਨਦੀਪ ਸਿੰਘ, ਪ੍ਰਿੰਸੀਪਲ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜਕ, ਰਾਜਨੀਤਕ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।