ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੫ (ਅੰਗ: ੫੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

unnamed
ਅੰਮ੍ਰਿਤਸਰ 19 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਬਲਵਿੰਦਰ ਸਿੰਘ, ਸ. ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ. ਸਿਮਰਜੀਤ ਸਿੰਘ ਨੇ ਮੀਤ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ ਮੀਤ ਸਕੱਤਰ ਅਤੇ ਸ. ਜੋਗਿੰਦਰ ਸਿੰਘ ਸਾਬਕਾ ਸਕੱਤਰ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ‘ਤੇ ਬਿਠਾਇਆ।

ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਨੂੰ ਅਹੁਦੇ ‘ਤੇ ਬੈਠਾਉਣ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਵਿਭਾਗ ਤੇ ਸ. ਸਿਮਰਜੀਤ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼ ਦੀ ਲਗਨ, ਮਿਹਨਤ ਅਤੇ ਲੰਮੀਆਂ ਸੇਵਾਵਾਂ ਬਦਲੇ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਨੇ ਬਤੌਰ ਮੀਤ ਸਕੱਤਰ ਪਦਉਨਤ ਕੀਤਾ ਹੈ।

ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ.ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਅਮਰਜੀਤ ਸਿੰਘ ਇੰਚਾਰਜ, ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ, ਸ. ਕਰਮਬੀਰ ਸਿੰਘ ਇੰਚਾਰਜ, ਸ. ਲਖਵਿੰਦਰ ਸਿੰਘ ਬਦੋਵਾਲ ਇੰਚਾਰਜ, ਸ.ਨਿਰਮਲ ਸਿੰਘ ਇੰਚਾਰਜ ਗੱਡੀਆ, ਬੀਬੀ ਮਨਮੋਹਨ ਕੌਰ ਇੰਚਾਰਜ, ਸ. ਹਰਜਿੰਦਰ ਸਿੰਘ, ਸ. ਮੇਜਰ ਸਿੰਘ ਤੇ ਸ. ਗੁਰਿੰਦਰ ਸਿੰਘ ਠਰੂ ਸੁਪਰਵਾਈਜ਼ਰ ਆਦਿ ਵੀ ਮੌਜੂਦ ਸਨ।