1-04-2016-3ਅੰਮ੍ਰਿਤਸਰ 1 ਅਪ੍ਰੈਲ (        ) ਸ. ਭੁਪਿੰਦਰਪਾਲ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਰਿਟਾਇਰਮੈਂਟ ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ. ਭੁਪਿੰਦਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਬਾਖੂਬੀ ਨਿਭਾਇਆ।ਉਨ੍ਹਾਂ ਕਿਹਾ ਕਿ ਸ. ਭੁਪਿੰਦਰਪਾਲ ਸਿੰਘ ਵਰਗੇ ਤਜਰਬੇਕਾਰ ਵਿਅਕਤੀਆਂ ਤੋਂ ਨਵੇਂ ਕਰਮਚਾਰੀਆਂ ਨੂੰ ਬਹੁਤ ਕੁਝ ਸਿੱਖਣ ਦੀ ਲੋੜ ਹੈ।ਇਸ ਦੇ ਇਲਾਵਾ ਸ੍ਰ: ਮਨਜੀਤ ਸਿੰਘ ਤੇ ਸ੍ਰ: ਅਵਤਾਰ ਸਿੰਘ ਸਕੱਤਰ, ਸ੍ਰ: ਸਤਬੀਰ ਸਿੰਘ ਓ ਐਸ ਡੀ, ਸ੍ਰ: ਰਣਜੀਤ ਸਿੰਘ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਬੋਲਦਿਆਂ ਕਿਹਾ ਕਿ ਸ੍ਰ: ਭੁਪਿੰਦਰਪਾਲ ਸਿੰਘ ਸ਼੍ਰੋਮਣੀ ਕਮੇਟੀ ਦੀ ਅਮਲਾ ਬ੍ਰਾਂਚ ਦੇ ਸਭ ਤੋਂ ਪਹਿਲੇ ਕਰਮਚਾਰੀ ਸਨ।ਆਪਣੀ ੩੬ ਸਾਲ ਦੀ ਸਰਵਿਸ ਦੌਰਾਨ ਇਨ੍ਹਾਂ ਬਤੌਰ ਗੁਰਦੁਆਰਾ ਇੰਸਪੈਕਟਰ, ਮੈਨੇਜਰ ਗੁਰਦੁਆਰਾ ਨਾਡਾ ਸਾਹਿਬ ਪੰਚਕੂਲਾ ਤੇ ਗੁਰਦੁਆਰਾ ਕਟਾਣਾ ਸਾਹਿਬ, ਲੁਧਿਆਣਾ ਵਿਖੇ ਮੈਨੇਜਰ ਦੇ ਅਹੁਦੇ ਤੇ ਰਹੇ।
ਉਨ੍ਹਾਂ ਕਿਹਾ ਕਿ ਸ੍ਰ: ਭੂਪਿੰਦਰਪਾਲ ਸਿੰਘ ਨੂੰ ਗੁਰਦੁਆਰਾ ਨਾਡਾ ਸਾਹਿਬ ਵਿਖੇ ਬਤੌਰ ਮੈਨੇਜਰ ਰਹਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ ਤੇ ਸਕੱਤਰ ਸ੍ਰ: ਗੁਰਬਚਨ ਸਿੰਘ ਵੱਲੋਂ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪ੍ਰਸ਼ੰਸਾ ਪੱਤਰ ਵੀ ਲਿਖੇ ਗਏ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਵੱਖ-ਵੱਖ ਮੋਰਚਿਆਂ ਵਿੱਚ ਜੇਲ੍ਹ ਵੀ ਕੱਟੀ।ਉਨ੍ਹਾਂ ਅੰਦਰ ਪੰਥ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਬੇਮਿਸਾਲ ਵਫਾਦਾਰੀ ਸੀ।ਉਨ੍ਹਾਂ ਮੀਤ ਸਕੱਤਰ ਦੀਆਂ ਸੇਵਾਵਾਂ ਸਬ-ਆਫ਼ਿਸ ਕੁਰਕੂਸ਼ੇਤਰ ਤੋਂ ਸ਼ੁਰੂ ਕੀਤੀਆਂ ਤੇ ਬਾਅਦ ਵਿੱਚ ਧਰਮ ਪ੍ਰਚਾਰ ਕਮੇਟੀ ਤੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਵੀ ਮੀਤ ਸਕੱਤਰ ਰਹੇ।ਹੁਣ ਸ਼੍ਰੋਮਣੀ ਕਮੇਟੀ ਤੋਂ ਬਤੌਰ ਵਧੀਕ ਸਕੱਤਰ ਸੇਵਾ ਮੁਕਤ ਹੋਣ ਦਾ ਮਾਣ ਪ੍ਰਾਪਤ ਹੋਇਆ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ ਵੱਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਸ੍ਰੀ ਸਾਹਿਬ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਭੁਪਿੰਦਰਪਾਲ ਸਿੰਘ ਪਹਿਲੇ ਅਧਿਕਾਰੀ ਹੋਏ ਜਿਨ੍ਹਾਂ ਖੁਦ ਹਰ ਬ੍ਰਾਂਚ ਜਾ ਕੇ ਆਪਣੀ ਸਰਵਿਸ ਦੌਰਾਨ ਜੇਕਰ ਕਿਸੇ ਨੂੰ ਵੱਧ ਘੱਟ ਬੋਲਿਆ ਗਿਆ ਹੋਵੇ ਦੀ ਖਿਮਾ ਜਾਚਨਾ ਕੀਤੀ।
ਇਸ ਮੌਕੇ ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਮਹਿੰਦਰ ਸਿੰਘ ਆਹਲੀ ਤੇ ਸ੍ਰ: ਬਿਜੈ ਸਿੰਘ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਸੰਤੋਖ ਸਿੰਘ, ਸ੍ਰ: ਜਗਜੀਤ ਸਿੰਘ , ਸ੍ਰ: ਜਸਵਿੰਦਰ ਸਿੰਘ ਦੀਨਪੁਰ, ਸ੍ਰ: ਸਕੱਤਰ ਸਿੰਘ, ਸ੍ਰ: ਬਲਵਿੰਦਰ ਸਿੰਘ, ਸ੍ਰ: ਤਰਵਿੰਦਰ ਸਿੰਘ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਤੇ ਮਹਿੰਦਰ ਸਿੰਘ ਮੀਤ ਸਕੱਤਰ, ਸ੍ਰ: ਹਰਜਿੰਦਰ ਸਿੰਘ ਤੇ ਸ੍ਰ: ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਕਰਮਬੀਰ ਸਿੰਘ, ਸ੍ਰ: ਜਸਪਾਲ ਸਿੰਘ, ਸ੍ਰ: ਕਰਨਜੀਤ ਸਿੰਘ, ਸ੍ਰ: ਜਸਵਿੰਦਰ ਸਿੰਘ ਦੀਪ ਇੰਚਾਰਜ, ਸ੍ਰ: ਹਰਿੰਦਰਪਾਲ ਸਿੰਘ ਚੀਫ਼ ਅਕਾਊਂਟੈਂਟ, ਸ੍ਰ: ਇੰਦਰਪਾਲ ਸਿੰਘ ਅਕਾਊਂਟੈਂਟ, ਸ੍ਰ: ਜਤਿੰਦਰ ਸਿੰਘ ਵਧੀਕ ਮੈਨੇਜਰ, ਸਮੂਹ ਸਟਾਫ਼ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਹਾਜ਼ਰ ਸਨ।